• Welcome to all New Sikh Philosophy Network Forums!
    Explore Sikh Sikhi Sikhism...
    Sign up Log in

Four Rounds Of Marriage-Union Of Atma And ParmAtma

AmbarDhara

SPNer
Jan 9, 2008
271
6
Four Rounds Of Marriage: Union of Atma and Parmatma

Dhan Guru Ram Das Ji Maharaj Ji explains the marriage of the Soul (Atma) and God (Parmatma) in a very beautiful manner. He states this merge in four steps/stages(rounds) - Laavan. He describes each and every step very beautifully.​

Sikhs recite this Bani during the wedding ceremony- called Anand Karaj. I understand that it is because Guru Ji describes Atma as the bride and God as the groom many times throughout in Gurbani. A beautiful way of linking our material world to our Spiritual growth, Never forget your real purpose: Enshrine the remembrance of His Name within your mind.​






Nanak Bani Nirankaar Paarbrahm Parmesar
Waho Waho Bani Nirankaar Hai Tis Jevad Avar Na Koi
SGGS JI

ANG 773/774
SATGURU PRASAAD


ਸੂਹੀ ਮਹਲਾ ੪ ॥
soohee mehalaa 4 ||
Soohee, Fourth Mehl:


ਹਰਿ ਪਹਿਲੜੀ ਲਾਵ ਪਰਵਿਰਤੀ ਕਰਮ ਦ੍ਰਿੜਾਇਆ ਬਲਿ ਰਾਮ ਜੀਉ ॥
har pehilarree laav paravirathee karam dhrirraaeiaa bal raam jeeo ||
In the first round of the marriage ceremony, the Lord sets out His Instructions for performing the daily duties of married life.


ਬਾਣੀ ਬ੍ਰਹਮਾ ਵੇਦੁ ਧਰਮੁ ਦ੍ਰਿੜਹੁ ਪਾਪ ਤਜਾਇਆ ਬਲਿ ਰਾਮ ਜੀਉ ॥
baanee brehamaa vaedh dhharam dhrirrahu paap thajaaeiaa bal raam jeeo ||
Instead of the hymns of the Vedas to Brahma, embrace the righteous conduct of Dharma, and renounce sinful actions.


ਧਰਮੁ ਦ੍ਰਿੜਹੁ ਹਰਿ ਨਾਮੁ ਧਿਆਵਹੁ ਸਿਮ੍ਰਿਤਿ ਨਾਮੁ ਦ੍ਰਿੜਾਇਆ ॥
dhharam dhrirrahu har naam dhhiaavahu simrith naam dhrirraaeiaa ||
Meditate on the Lord's Name; embrace and enshrine the contemplative remembrance of the Naam.


ਸਤਿਗੁਰੁ ਗੁਰੁ ਪੂਰਾ ਆਰਾਧਹੁ ਸਭਿ ਕਿਲਵਿਖ ਪਾਪ ਗਵਾਇਆ ॥
sathigur gur pooraa aaraadhhahu sabh kilavikh paap gavaaeiaa ||
Worship and adore the Guru, the Perfect True Guru, and all your sins shall be dispelled.


ਸਹਜ ਅਨੰਦੁ ਹੋਆ ਵਡਭਾਗੀ ਮਨਿ ਹਰਿ ਹਰਿ ਮੀਠਾ ਲਾਇਆ ॥
sehaj anandh hoaa vaddabhaagee man har har meethaa laaeiaa ||
By great good fortune, celestial bliss is attained, and the Lord, Har, Har, seems sweet to the mind.


ਜਨੁ ਕਹੈ ਨਾਨਕੁ ਲਾਵ ਪਹਿਲੀ ਆਰੰਭੁ ਕਾਜੁ ਰਚਾਇਆ ॥੧॥
jan kehai naanak laav pehilee aaranbh kaaj rachaaeiaa ||1||
Servant Nanak proclaims that, in this, the first round of the marriage ceremony, the marriage ceremony has begun. ||1||


ਹਰਿ ਦੂਜੜੀ ਲਾਵ ਸਤਿਗੁਰੁ ਪੁਰਖੁ ਮਿਲਾਇਆ ਬਲਿ ਰਾਮ ਜੀਉ ॥
har dhoojarree laav sathigur purakh milaaeiaa bal raam jeeo ||
In the second round of the marriage ceremony, the Lord leads you to meet the True Guru, the Primal Being.


ਨਿਰਭਉ ਭੈ ਮਨੁ ਹੋਇ ਹਉਮੈ ਮੈਲੁ ਗਵਾਇਆ ਬਲਿ ਰਾਮ ਜੀਉ ॥
nirabho bhai man hoe houmai mail gavaaeiaa bal raam jeeo ||
With the Fear of God, the Fearless Lord in the mind, the filth of egotism is eradicated.


ਨਿਰਮਲੁ ਭਉ ਪਾਇਆ ਹਰਿ ਗੁਣ ਗਾਇਆ ਹਰਿ ਵੇਖੈ ਰਾਮੁ ਹਦੂਰੇ ॥
niramal bho paaeiaa har gun gaaeiaa har vaekhai raam hadhoorae ||
In the Fear of God, the Immaculate Lord, sing the Glorious Praises of the Lord, and behold the Lord's Presence before you.


ਹਰਿ ਆਤਮ ਰਾਮੁ ਪਸਾਰਿਆ ਸੁਆਮੀ ਸਰਬ ਰਹਿਆ ਭਰਪੂਰੇ ॥
har aatham raam pasaariaa suaamee sarab rehiaa bharapoorae ||
The Lord, the Supreme Soul, is the Lord and Master of the Universe; He is pervading and permeating everywhere, fully filling all spaces.


ਅੰਤਰਿ ਬਾਹਰਿ ਹਰਿ ਪ੍ਰਭੁ ਏਕੋ ਮਿਲਿ ਹਰਿ ਜਨ ਮੰਗਲ ਗਾਏ ॥
anthar baahar har prabh eaeko mil har jan mangal gaaeae ||
Deep within, and outside as well, there is only the One Lord God. Meeting together, the humble servants of the Lord sing the songs of joy.


ਜਨ ਨਾਨਕ ਦੂਜੀ ਲਾਵ ਚਲਾਈ ਅਨਹਦ ਸਬਦ ਵਜਾਏ ॥੨॥
jan naanak dhoojee laav chalaaee anehadh sabadh vajaaeae ||2||
Servant Nanak proclaims that, in this, the second round of the marriage ceremony, the unstruck sound current of the Shabad resounds. ||2||


ਹਰਿ ਤੀਜੜੀ ਲਾਵ ਮਨਿ ਚਾਉ ਭਇਆ ਬੈਰਾਗੀਆ ਬਲਿ ਰਾਮ ਜੀਉ ॥
har theejarree laav man chaao bhaeiaa bairaageeaa bal raam jeeo ||
In the third round of the marriage ceremony, the mind is filled with Divine Love.


ਸੰਤ ਜਨਾ ਹਰਿ ਮੇਲੁ ਹਰਿ ਪਾਇਆ ਵਡਭਾਗੀਆ ਬਲਿ ਰਾਮ ਜੀਉ ॥
santh janaa har mael har paaeiaa vaddabhaageeaa bal raam jeeo ||
Meeting with the humble Saints of the Lord, I have found the Lord, by great good fortune.


ਨਿਰਮਲੁ ਹਰਿ ਪਾਇਆ ਹਰਿ ਗੁਣ ਗਾਇਆ ਮੁਖਿ ਬੋਲੀ ਹਰਿ ਬਾਣੀ ॥
niramal har paaeiaa har gun gaaeiaa mukh bolee har baanee ||
I have found the Immaculate Lord, and I sing the Glorious Praises of the Lord. I speak the Word of the Lord's Bani.


ਸੰਤ ਜਨਾ ਵਡਭਾਗੀ ਪਾਇਆ ਹਰਿ ਕਥੀਐ ਅਕਥ ਕਹਾਣੀ ॥
santh janaa vaddabhaagee paaeiaa har kathheeai akathh kehaanee ||
By great good fortune, I have found the humble Saints, and I speak the Unspoken Speech of the Lord.


ਹਿਰਦੈ ਹਰਿ ਹਰਿ ਹਰਿ ਧੁਨਿ ਉਪਜੀ ਹਰਿ ਜਪੀਐ ਮਸਤਕਿ ਭਾਗੁ ਜੀਉ ॥
hiradhai har har har dhhun oupajee har japeeai masathak bhaag jeeo ||
The Name of the Lord, Har, Har, Har, vibrates and resounds within my heart; meditating on the Lord, I have realized the destiny inscribed upon my forehead.


ਜਨੁ ਨਾਨਕੁ ਬੋਲੇ ਤੀਜੀ ਲਾਵੈ ਹਰਿ ਉਪਜੈ ਮਨਿ ਬੈਰਾਗੁ ਜੀਉ ॥੩॥
jan naanak bolae theejee laavai har oupajai man bairaag jeeo ||3||
Servant Nanak proclaims that, in this, the third round of the marriage ceremony, the mind is filled with Divine Love for the Lord. ||3||


ਹਰਿ ਚਉਥੜੀ ਲਾਵ ਮਨਿ ਸਹਜੁ ਭਇਆ ਹਰਿ ਪਾਇਆ ਬਲਿ ਰਾਮ ਜੀਉ ॥
har chouthharree laav man sehaj bhaeiaa har paaeiaa bal raam jeeo ||
In the fourth round of the marriage ceremony, my mind has become peaceful; I have found the Lord.


ਗੁਰਮੁਖਿ ਮਿਲਿਆ ਸੁਭਾਇ ਹਰਿ ਮਨਿ ਤਨਿ ਮੀਠਾ ਲਾਇਆ ਬਲਿ ਰਾਮ ਜੀਉ ॥
guramukh miliaa subhaae har man than meethaa laaeiaa bal raam jeeo ||
As Gurmukh, I have met Him, with intuitive ease; the Lord seems so sweet to my mind and body.


ਹਰਿ ਮੀਠਾ ਲਾਇਆ ਮੇਰੇ ਪ੍ਰਭ ਭਾਇਆ ਅਨਦਿਨੁ ਹਰਿ ਲਿਵ ਲਾਈ ॥
har meethaa laaeiaa maerae prabh bhaaeiaa anadhin har liv laaee ||
The Lord seems so sweet; I am pleasing to my God. Night and day, I lovingly focus my consciousness on the Lord.


ਮਨ ਚਿੰਦਿਆ ਫਲੁ ਪਾਇਆ ਸੁਆਮੀ ਹਰਿ ਨਾਮਿ ਵਜੀ ਵਾਧਾਈ ॥
man chindhiaa fal paaeiaa suaamee har naam vajee vaadhhaaee ||
I have obtained my Lord and Master, the fruit of my mind's desires. The Lord's Name resounds and resonates.


ਹਰਿ ਪ੍ਰਭਿ ਠਾਕੁਰਿ ਕਾਜੁ ਰਚਾਇਆ ਧਨ ਹਿਰਦੈ ਨਾਮਿ ਵਿਗਾਸੀ ॥
har prabh thaakur kaaj rachaaeiaa dhhan hiradhai naam vigaasee ||
The Lord God, my Lord and Master, blends with His bride, and her heart blossoms forth in the Naam.


ਜਨੁ ਨਾਨਕੁ ਬੋਲੇ ਚਉਥੀ ਲਾਵੈ ਹਰਿ ਪਾਇਆ ਪ੍ਰਭੁ ਅਵਿਨਾਸੀ ॥੪॥੨॥
jan naanak bolae chouthhee laavai har paaeiaa prabh avinaasee ||4||2||
Servant Nanak proclaims that, in this, the fourth round of the marriage ceremony, we have found the Eternal Lord God. ||4||2||

Gurbani eis jag meh chaanan
Gurbani alakh lakhiayaa
Gurbani Gavo Bhaee
charan kamal parabh kay nit Dhi-aava-o
 

Sardara123

SPNer
Jan 9, 2008
400
7
Punjabi Translation for the first Stanza(description of the first step):


ਸੂਹੀ ਮਹਲਾ ੪ ॥ ਹਰਿ ਪਹਿਲੜੀ ਲਾਵ ਪਰਵਿਰਤੀ ਕਰਮ ਦ੍ਰਿੜਾਇਆ ਬਲਿ ਰਾਮ ਜੀਉ ॥ ਬਾਣੀ ਬ੍ਰਹਮਾ ਵੇਦੁ ਧਰਮੁ ਦ੍ਰਿੜਹੁ ਪਾਪ ਤਜਾਇਆ ਬਲਿ ਰਾਮ ਜੀਉ ॥ ਧਰਮੁ ਦ੍ਰਿੜਹੁ ਹਰਿ ਨਾਮੁ ਧਿਆਵਹੁ ਸਿਮ੍ਰਿਤਿ ਨਾਮੁ ਦ੍ਰਿੜਾਇਆ ॥ ਸਤਿਗੁਰੁ ਗੁਰੁ ਪੂਰਾ ਆਰਾਧਹੁ ਸਭਿ ਕਿਲਵਿਖ ਪਾਪ ਗਵਾਇਆ ॥ ਸਹਜ ਅਨੰਦੁ ਹੋਆ ਵਡਭਾਗੀ ਮਨਿ ਹਰਿ ਹਰਿ ਮੀਠਾ ਲਾਇਆ ॥ ਜਨੁ ਕਹੈ ਨਾਨਕੁ ਲਾਵ ਪਹਿਲੀ ਆਰੰਭੁ ਕਾਜੁ ਰਚਾਇਆ ॥੧॥ {ਪੰਨਾ 773}



ਪਦਅਰਥ: ਹਰਿ ਪਹਿਲੜੀ ਲਾਵ—ਪ੍ਰਭੂ—ਪਤੀ ਨਾਲ (ਜੀਵ—ਇਸਤ੍ਰੀ ਦੇ ਵਿਆਹ ਦੀ) ਇਹ ਪਹਿਲੀ ਸੋਹਣੀ ਲਾਵ ਹੈ। ਪਰਵਿਰਤੀ ਕਰਮ—ਪਰਮਾਤਮਾ ਦਾ ਨਾਮ ਜਪਣ ਦੇ ਆਹਰ ਵਿਚ ਰੁੱਝਣ ਦਾ ਕੰਮ। ਦ੍ਰਿੜਾਇਆ—(ਗੁਰੂ ਨੇ) ਨਿਸ਼ਚੇ ਕਰਾਇਆ ਹੈ। ਬਾਣੀ—ਗੁਰੂ ਦੀ ਬਾਣੀ। ਦ੍ਰਿੜਹੁ—ਹਿਰਦੇ ਵਿਚ ਪੱਕਾ ਕਰੋ। ਤਜਾਇਆ—ਤਜੇ ਜਾਂਦੇ ਹਨ। ਸਿਮ੍ਰਿਤਿ ਨਾਮੁ ਦ੍ਰਿੜਾਇਆ—ਗੁਰੂ ਨੇ ਜੋ ਹਰਿ—ਨਾਮ—ਸਿਮਰਨ ਦੀ ਤਾਕੀਦ ਕੀਤੀ ਹੈ—ਇਹੀ ਸਿੱਖ ਵਾਸਤੇ ਸਿਮ੍ਰਿਤਿ (ਦਾ ਉਪਦੇਸ਼) ਹੈ। ਸਭਿ—ਸਾਰੇ। ਕਿਲਵਿਖ—ਪਾਪ। ਸਹਜ ਅਨੰਦੁ—ਆਤਮਕ ਅਡੋਲਤਾ ਦਾ ਸੁਖ। ਮਨਿ—ਮਨ ਵਿਚ। ਆਰੰਭੁ—ਮੁੱਢ। ਕਾਜੁ—ਵਿਆਹ।੧।



ਅਰਥ: ਹੇ ਰਾਮ ਜੀ! ਮੈਂ ਤੈਥੋਂ ਸਦਕੇ ਹਾਂ। (ਤੇਰੀ ਮਿਹਰ ਨਾਲ ਗੁਰੂ ਨੇ ਸਿੱਖ ਨੂੰ) ਹਰਿ-ਨਾਮ ਜਪਣ ਦੇ ਆਹਰ ਵਿਚ ਰੁੱਝਣ ਦਾ ਕੰਮ ਨਿਸ਼ਚੇ ਕਰਾਇਆ ਹੈ (ਤਾਕੀਦ ਕੀਤੀ ਹੈ। ਇਹੀ ਹੈ ਪ੍ਰਭੂ-ਪਤੀ ਨਾਲ (ਜੀਵ-ਇਸਤ੍ਰੀ ਦੇ ਵਿਆਹ ਦੀ) ਪਹਿਲੀ ਸੋਹਣੀ ਲਾਂਵ। ਹੇ ਭਾਈ! ਗੁਰੂ ਦੀ ਬਾਣੀ ਹੀ (ਸਿੱਖ ਵਾਸਤੇ) ਬ੍ਰਹਮਾ ਦਾ ਵੇਦ ਹੈ। ਇਸ ਬਾਣੀ ਦੀ ਬਰਕਤਿ ਨਾਲ ਪਰਮਾਤਮਾ ਦਾ ਨਾਮ ਸਿਮਰਨ ਦਾ) ਧਰਮ (ਆਪਣੇ ਹਿਰਦੇ ਵਿਚ) ਪੱਕਾ ਕਰੋ (ਨਾਮ ਸਿਮਰਿਆਂ ਸਾਰੇ) ਪਾਪ ਦੂਰ ਹੋ ਜਾਂਦੇ ਹਨ। ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਦੇ ਰਹੋ, (ਮਨੁੱਖਾ ਜੀਵਨ ਦਾ ਇਹ) ਧਰਮ (ਆਪਣੇ ਅੰਦਰ) ਪੱਕਾ ਕਰ ਲਵੋ। ਗੁਰੂ ਨੇ ਜੋ ਨਾਮ ਸਿਮਰਨ ਦੀ ਤਾਕੀਦ ਕੀਤੀ ਹੈ, ਇਹੀ ਸਿੱਖ ਵਾਸਤੇ ਸਿਮ੍ਰਿਤਿ (ਦਾ ਉਪਦੇਸ਼) ਹੈ। ਹੇ ਭਾਈ! ਪੂਰੇ ਗੁਰੂ (ਦੇ ਇਸ ਉਪਦੇਸ਼ ਨੂੰ) ਹਰ ਵੇਲੇ ਚੇਤੇ ਰੱਖੋ, ਸਾਰੇ ਪਾਪ ਵਿਕਾਰ (ਇਸ ਦੀ ਬਰਕਤਿ ਨਾਲ) ਦੂਰ ਹੋ ਜਾਂਦੇ ਹਨ।
ਹੇ ਭਾਈ! ਜਿਸ ਮਨੁੱਖ ਦੇ ਮਨ ਵਿਚ ਪਰਮਾਤਮਾ ਦਾ ਨਾਮ ਪਿਆਰਾ ਲੱਗਣ ਲੱਗ ਪੈਂਦਾ ਹੈ, ਉਸ ਵੱਡੇ ਭਾਗਾਂ ਵਾਲੇ ਨੂੰ ਆਤਮਕ ਅਡੋਲਤਾ ਦਾ ਸੁਖ ਮਿਲਿਆ ਰਹਿੰਦਾ ਹੈ। ਦਾਸ ਨਾਨਕ ਆਖਦਾ ਹੈ-ਪਰਮਾਤਮਾ ਦਾ ਨਾਮ ਜਪਣਾ ਹੀ ਪ੍ਰਭੂ-ਪਤੀ ਨਾਲ ਜੀਵ-ਇਸਤ੍ਰੀ ਦੇ ਵਿਆਹ ਦੀ ਪਹਿਲੀ ਲਾਂਵ ਹੈ। ਹਰਿ-ਨਾਮ ਸਿਮਰਨ ਤੋਂ ਹੀ (ਪ੍ਰਭੂ-ਪਤੀ ਨਾਲ ਜੀਵ-ਇਸਤ੍ਰੀ ਦੇ) ਵਿਆਹ (ਦਾ) ਮੁੱਢ ਬੱਝਦਾ ਹੈ।੧।



source: PAGE 773 - Punjabi Translation of Siri Guru Granth Sahib (Sri Guru Granth Darpan).
 

Sardara123

SPNer
Jan 9, 2008
400
7
Punjabi Translation for the Second Stanza(description of the second step):



ਹਰਿ ਦੂਜੜੀ ਲਾਵ ਸਤਿਗੁਰੁ ਪੁਰਖੁ ਮਿਲਾਇਆ ਬਲਿ ਰਾਮ ਜੀਉ ॥ ਨਿਰਭਉ ਭੈ ਮਨੁ ਹੋਇ ਹਉਮੈ ਮੈਲੁ ਗਵਾਇਆ ਬਲਿ ਰਾਮ ਜੀਉ ॥ ਨਿਰਮਲੁ ਭਉ ਪਾਇਆ ਹਰਿ ਗੁਣ ਗਾਇਆ ਹਰਿ ਵੇਖੈ ਰਾਮੁ ਹਦੂਰੇ ॥ ਹਰਿ ਆਤਮ ਰਾਮੁ ਪਸਾਰਿਆ ਸੁਆਮੀ ਸਰਬ ਰਹਿਆ ਭਰਪੂਰੇ ॥ ਅੰਤਰਿ ਬਾਹਰਿ ਹਰਿ ਪ੍ਰਭੁ ਏਕੋ ਮਿਲਿ ਹਰਿ ਜਨ ਮੰਗਲ ਗਾਏ ॥ ਜਨ ਨਾਨਕ ਦੂਜੀ ਲਾਵ ਚਲਾਈ ਅਨਹਦ ਸਬਦ ਵਜਾਏ ॥੨॥ {ਪੰਨਾ 774}
ਪਦਅਰਥ: ਹਰਿ ਦੂਜੜੀ ਲਾਵ—ਪ੍ਰਭੂ—ਪਤੀ (ਜੀਵ—ਇਸਤ੍ਰੀ ਦੇ ਵਿਆਹ ਦੀ) ਦੂਜੀ ਸੋਹਣੀ ਲਾਂਵ। ਸਤਿਗੁਰੁ ਪੁਰਖੁ ਮਿਲਾਇਆ—(ਪ੍ਰਭੂ ਨੇ ਜੀਵ—ਇਸਤ੍ਰੀ ਨੂੰ) ਗੁਰੂ ਮਹਾ ਪੁਰਖ ਮਿਲਾ ਦਿੱਤਾ। ਬਲਿ ਰਾਮ ਜੀਉ—ਹੇ ਰਾਮ ਜੀ! ਤੈਥੋਂ ਸਦਕੇ ਹਾਂ। ਭੈ—(ਦੁਨੀਆ ਦੇ) ਸਾਰੇ ਡਰਾਂ ਤੋਂ। ਨਿਰਭਉ—ਨਿਡਰ। ਹੋਇ—ਹੋ ਜਾਂਦਾ ਹੈ। ਗਵਾਇਆ—(ਗੁਰੂ) ਦੂਰ ਕਰ ਦੇਂਦਾ ਹੈ। ਭਉ—ਡਰ। ਨਿਰਮਲੁ ਭਉ—ਪਵਿੱਤਰ ਡਰ, ਅਦਬ—ਸਤਕਾਰ। ਵੇਖੈ—ਵੇਖਦੀ ਹੈ। ਹਦੂਰੇ—ਹਾਜ਼ਰ—ਨਾਜ਼ਰ, ਅੰਗ—ਸੰਗ। ਆਤਮ ਰਾਮੁ ਪਸਾਰਿਆ—ਪ੍ਰਭੂ ਆਪਣੇ ਆਪੇ ਦਾ ਪਸਾਰਾ ਪਸਾਰ ਰਿਹਾ ਹੈ! ਸਰਬ—ਸਭ ਜੀਵਾਂ ਵਿਚ। ਭਰਪੂਰੇ—ਵਿਆਪਕ। ਏਕੋ—ਇੱਕ ਹੀ। ਮਿਲਿ ਹਰਿ ਜਨ—ਸੰਤ ਜਨਾਂ ਨਾਲ ਮਿਲ ਕੇ, ਸਾਧ ਸੰਗਤਿ ਵਿਚ ਮਿਲ ਕੇ। ਮੰਗਲ—ਸਿਫ਼ਤਿ-ਸਾਲਾਹ ਦੇ ਗੀਤ। ਚਲਾਈ—ਤੋਰ ਦਿੱਤੀ। ਅਨਹਦ—ਇਕ-ਰਸ, ਬਿਨਾ ਵਜਾਇਆਂ। ਸਬਦ ਵਜਾਏ—ਸਿਫ਼ਤਿ-ਸਾਲਾਹ ਦੀ ਬਾਣੀ ਦੇ ਮਾਨੋ, ਵਾਜੇ ਵਜਾ ਦੇਂਦਾ ਹੈ।੨।
ਅਰਥ: ਹੇ ਰਾਮ ਜੀ! ਮੈਂ ਤੈਥੋਂ ਸਦਕੇ ਹਾਂ। (ਤੂੰ ਮਿਹਰ ਕਰ ਕੇ ਜਿਸ ਜੀਵ-ਇਸਤ੍ਰੀ ਨੂੰ) ਗੁਰੂ ਮਹਾ ਪੁਰਖ ਮਿਲਾ ਦੇਂਦਾ ਹੈਂ (ਉਸ ਦਾ) ਮਨ (ਦੁਨੀਆ ਦੇ) ਸਾਰੇ ਡਰਾਂ ਵਲੋਂ ਨਿਡਰ ਹੋ ਜਾਂਦਾ ਹੈ, (ਗੁਰੂ ਉਸ ਦੇ ਅੰਦਰੋਂ) ਹਉਮੈ ਦੀ ਮੈਲ ਦੂਰ ਕਰ ਦੇਂਦਾ ਹੈ-ਇਹੀ ਹੈ ਪ੍ਰਭੂ-ਪਤੀ ਨਾਲ (ਜੀਵ-ਇਸਤ੍ਰੀ ਦੇ ਵਿਆਹ ਦੀ) ਦੂਜੀ ਸੋਹਣੀ ਲਾਂਵ।
ਹੇ ਭਾਈ! (ਜੇਹੜੀ ਜੀਵ-ਇਸਤ੍ਰੀ ਹਉਮੈ ਦੂਰ ਕਰ ਕੇ) ਪਰਮਾਤਮਾ ਦੇ ਗੁਣ ਗਾਂਦੀ ਹੈ, ਉਸ ਦੇ ਅੰਦਰ (ਪ੍ਰਭੂ-ਪਤੀ ਵਾਸਤੇ) ਆਦਰ-ਸਤਕਾਰ ਪੈਦਾ ਹੋ ਜਾਂਦਾ ਹੈ, ਉਹ ਪਰਮਾਤਮਾ ਨੂੰ ਆਪਣੇ ਅੰਗ-ਸੰਗ ਵੱਸਦਾ ਵੇਖਦੀ ਹੈ। (ਉਸ ਨੂੰ ਨਿਸ਼ਚਾ ਹੋ ਜਾਂਦਾ ਹੈ ਕਿ ਇਹ ਜਗਤ-ਖਿਲਾਰਾ) ਪ੍ਰਭੂ ਆਪਣੇ ਆਪੇ ਦਾ ਪਸਾਰਾ ਪਸਾਰ ਰਿਹਾ ਹੈ, ਅਤੇ ਉਹ ਮਾਲਕ-ਪ੍ਰਭੂ ਸਭ ਜੀਵਾਂ ਵਿਚ ਵਿਆਪਕ ਹੋ ਰਿਹਾ ਹੈ। (ਉਸ ਜੀਵ-ਇਸਤ੍ਰੀ ਨੂੰ ਆਪਣੇ) ਅੰਦਰ ਅਤੇ ਬਾਹਰ (ਸਾਰੇ ਜਗਤ ਵਿਚ) ਸਿਰਫ਼ ਪਰਮਾਤਮਾ ਹੀ (ਵੱਸਦਾ ਦਿੱਸਦਾ ਹੈ), ਸਾਧ ਸੰਗਤਿ ਵਿਚ ਮਿਲ ਕੇ ਉਹ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੀ ਰਹਿੰਦੀ ਹੈ।
ਹੇ ਦਾਸ ਨਾਨਕ! (ਆਖ-ਗੁਰੂ ਦੀ ਸਰਨ ਪੈ ਕੇ, ਹਉਮੈ ਦੂਰ ਕਰਕੇ ਪ੍ਰਭੂ ਸਿਫ਼ਤਿ-ਸਾਲਾਹ ਦੇ ਗੀਤ ਗਾਣੇ ਅਤੇ ਉਸ ਨੂੰ ਸਰਬ-ਵਿਆਪਕ ਵੇਖਣਾ-ਪ੍ਰਭੂ ਨੇ ਇਹ) ਦੂਜੀ ਲਾਂਵ (ਜੀਵ-ਇਸਤ੍ਰੀ ਦੇ ਵਿਆਹ ਦੀ) ਤੋਰ ਦਿੱਤੀ ਹੈ, (ਇਸ ਆਤਮਕ ਅਵਸਥਾ ਤੇ ਪਹੁੰਚੀ ਜੀਵ-ਇਸਤ੍ਰੀ ਦੇ ਅੰਦਰ ਪ੍ਰਭੂ) ਸਿਫ਼ਤਿ-ਸਾਲਾਹ ਦੀ ਬਾਣੀ ਦੇ, ਮਾਨੋ, ਇਕ-ਰਸ ਵਾਜੇ ਵਜਾ ਦੇਂਦਾ ਹੈ।੨।


source: PAGE 774 - Punjabi Translation of Siri Guru Granth Sahib (Sri Guru Granth Darpan).
 

❤️ CLICK HERE TO JOIN SPN MOBILE PLATFORM

Top