• Welcome to all New Sikh Philosophy Network Forums!
    Explore Sikh Sikhi Sikhism...
    Sign up Log in

Aasaa Di Vaar Sixth Pauri: Musalmānā Sifaṯ Sarī▫aṯ / ਮੁਸਲਮਾਨਾ ਸਿਫਤਿ ਸਰੀਅਤਿ

Ambarsaria

ੴ / Ik▫oaʼnkār
Writer
SPNer
Dec 21, 2010
3,384
5,689
This is the sixth post in a series for us to review and share each of our own understanding of the gurbani of Aasaa di Vaar in Sri Guru Granth Sahib Ji.

ਸਲੋਕ ਮਃ
Salok mėhlā 1.
ਸਲੋਕ ਪਹਿਲੀ ਪਾਤਸ਼ਾਹੀ।
ਮੁਸਲਮਾਨਾ ਸਿਫਤਿ ਸਰੀਅਤਿ ਪੜਿ ਪੜਿ ਕਰਹਿ ਬੀਚਾਰੁ ਬੰਦੇ ਸੇ ਜਿ ਪਵਹਿ ਵਿਚਿ ਬੰਦੀ ਵੇਖਣ ਕਉ ਦੀਦਾਰੁ
Musalmānā sifaṯ sarī▫aṯ paṛ paṛ karahi bīcẖār. Banḏe se jė pavėh vicẖ banḏī vekẖaṇ ka▫o ḏīḏār.
ਮੁਸਲਮਾਨਾਂ ਨੂੰ ਸ਼ਰਹ ਦੀ ਵਡਿਆਈ (ਸਭ ਤੋਂ ਵਧੀਕ ਚੰਗੀ ਲੱਗਦੀ ਹੈ), ਉਹ ਸ਼ਰਹ ਨੂੰ ਪੜ੍ਹ ਪੜ੍ਹ ਕੇ (ਇਹ) ਵਿਚਾਰ ਕਰਦੇ ਹਨ, (ਕਿ) ਰੱਬ ਦਾ ਦੀਦਾਰ ਦੇਖਣ ਲਈ ਜੋ ਮਨੁੱਖ (ਸ਼ਰਹ ਦੀ) ਬੰਦਸ਼ ਵਿਚ ਪੈਂਦੇ ਹਨ, ਉਹੀ ਰੱਬ ਦੇ ਬੰਦੇ ਹਨ।
Muslim praise sharia, study and so study in reflection. Men so as bind selves so as to visualize and witness.

ਹਿੰਦੂ ਸਾਲਾਹੀ ਸਾਲਾਹਨਿ ਦਰਸਨਿ ਰੂਪਿ ਅਪਾਰੁ ਤੀਰਥਿ ਨਾਵਹਿ ਅਰਚਾ ਪੂਜਾ ਅਗਰ ਵਾਸੁ ਬਹਕਾਰੁ
Hinḏū sālāhī sālāhan ḏarsan rūp apār. Ŧirath nāvėh arcẖā pūjā agar vās bėhkār.
ਹਿੰਦੂ ਸ਼ਾਸਤਰ ਦੁਆਰਾ ਹੀ ਸਾਲਾਹੁਣ-ਜੋਗ ਸੁੰਦਰ ਤੇ ਬੇਅੰਤ ਹਰੀ ਨੂੰ ਸਲਾਹੁੰਦੇ ਹਨ, ਹਰੇਕ ਤੀਰਥ ਤੇ ਨ੍ਹਾਉਂਦੇ ਹਨ, ਮੂਰਤੀਆਂ ਅਗੇ ਭੇਟਾ ਧਰਦੇ ਹਨ ਤੇ ਚੰਦਨ ਆਦਿਕ ਦੇ ਸੁਗੰਧੀ ਵਾਲੇ ਪਦਾਰਥ ਵਰਤਦੇ ਹਨ।
Hindus praise the praiseworthy, to experience the infinite vision. Bathe at places of pilgrimage, do service with effervescence and incense of nice smells.

ਜੋਗੀ ਸੁੰਨਿ ਧਿਆਵਨ੍ਹ੍ਹਿ ਜੇਤੇ ਅਲਖ ਨਾਮੁ ਕਰਤਾਰੁ ਸੂਖਮ ਮੂਰਤਿ ਨਾਮੁ ਨਿਰੰਜਨ ਕਾਇਆ ਕਾ ਆਕਾਰੁ
Jogī sunn ḏẖi▫āvniĥ jeṯe alakẖ nām karṯār. Sūkẖam mūraṯ nām niranjan kā▫i▫ā kā ākār.
ਜੋਗੀ ਲੋਕ ਸਮਾਧੀ ਲਾ ਕੇ ਕਰਤਾਰ ਨੂੰ ਧਿਆਉਂਦੇ ਹਨ ਅਤੇ 'ਅਲਖ, ਅਲਖ' ਉਸ ਦਾ ਨਾਮ ਉਚਾਰਦੇ ਹਨ। (ਉਹਨਾਂਦੇ ਮੱਤ ਅਨੁਸਾਰ ਜਿਸ ਦਾ ਉਹ ਸਮਾਧੀ ਵਿਚ ਧਿਆਨ ਧਰਦੇ ਹਨ ਉਹ) ਸੂਖਮ ਸਰੂਪ ਵਾਲਾ ਹੈ, ਉਸ ਉਤੇ ਮਾਇਆ ਦਾ ਪਰਭਾਵ ਨਹੀਂ ਪੈ ਸਕਦਾ ਅਤੇ ਇਹ ਸਾਰਾ (ਜਗਤ ਰੂਪ) ਆਕਾਰ (ਉਸੇ ਦੀ ਹੀ)ਕਾਇਆਂ (ਸਰੀਰ) ਦਾ ਹੈ।
Yogis in quiet contemplation, call out the name of the creator. The invisible form, called the creator, all this creation is embodiment of such.

ਸਤੀਆ ਮਨਿ ਸੰਤੋਖੁ ਉਪਜੈ ਦੇਣੈ ਕੈ ਵੀਚਾਰਿ ਦੇ ਦੇ ਮੰਗਹਿ ਸਹਸਾ ਗੂਣਾ ਸੋਭ ਕਰੇ ਸੰਸਾਰੁ

Saṯī▫ā man sanṯokẖ upjai ḏeṇai kai vīcẖār. Ḏe ḏe mangėh sahsā gūṇā sobẖ kare sansār.
ਪ੍ਰੰਤੂ ਦਿੱਤੇ ਦਾਨ ਦੇ ਬਦਲੇ ਵਿੱਚ ਹਜਾਰਾਂ ਗੁਣਾ ਮੰਗਦੇ ਹਨ ਅਤੇ ਚਾਹੁੰਦੇ ਹਨ ਕਿ ਜਗਤ ਉਹਨਾਂ ਦੀ ਸੋਭਾ ਕਰੇ। (ਪਰਲੋੜਵੰਦਿਆਂ ਨੂੰ) ਦੇ ਦੇ ਕੇ (ਉਹ ਅੰਦਰੇ ਅੰਦਰ ਕਰਤਾਰ ਪਾਸੋਂ ਉਸ ਤੋਂ) ਹਜ਼ਾਰਾਂ ਗੁਣਾਵਧੀਕ ਮੰਗਦੇ ਹਨ ਅਤੇ (ਬਾਹਰ) ਜਗਤ (ਉਨ੍ਹਾਂ ਦੇ ਦਾਨ ਦੀ) ਵਡਿਆਈ ਕਰਦਾ ਹੈ।
The philanthropists create contentment, in thinking of giving. In giving and giving such seek thousands times more good, and the world to so praise.

ਚੋਰਾ ਜਾਰਾ ਤੈ ਕੂੜਿਆਰਾ ਖਾਰਾਬਾ ਵੇਕਾਰ ਇਕਿ ਹੋਦਾ ਖਾਇ ਚਲਹਿ ਐਥਾਊ ਤਿਨਾ ਭਿ ਕਾਈ ਕਾਰ
Cẖorā jārā ṯai kūṛi▫ārā kẖārābā vekār. Ik hoḏā kẖā▫e cẖalėh aithā▫ū ṯinā bẖė kā▫ī kār.
(ਦੂਜੇ ਪਾਸੇ, ਜਗਤ ਵਿਚ) ਬੇਅੰਤ ਚੋਰ, ਪਰ-ਇਸਤ੍ਰੀ ਗਾਮੀ, ਝੂਠੇ, ਭੈੜੇ ਤੇ ਵਿਕਾਰੀ ਭੀ ਹਨ, ਜੋ (ਵਿਕਾਰ ਕਰ ਕਰ ਕੇ) ਪਿਛਲੀ ਕੀਤੀ ਕਮਾਈ ਨੂੰ ਮੁਕਾ ਕੇ (ਇਥੋਂ ਖ਼ਾਲੀ ਹੱਥ) ਤੁਰ ਪੈਂਦੇਹਨ (ਪਰ ਇਹ ਕਰਤਾਰ ਦੇ ਰੰਗ ਹਨ) ਉਹਨਾਂ ਨੂੰ ਭੀ (ਉਸੇ ਨੇ ਹੀ) ਕੋਈ ਇਹੋ ਜਿਹੀ ਕਾਰਸੌਂਪੀ ਹੋਈ ਹੈ।
Thievery, adultery, lying bad occupations. One so consuming what so possessed from this world, such so assigned this activity.

ਜਲਿ ਥਲਿ ਜੀਆ ਪੁਰੀਆ ਲੋਆ ਆਕਾਰਾ ਆਕਾਰ ਓਇ ਜਿ ਆਖਹਿ ਸੁ ਤੂੰਹੈ ਜਾਣਹਿ ਤਿਨਾ ਭਿ ਤੇਰੀ ਸਾਰ
Jal thal jī▫ā purī▫ā lo▫ā ākārā ākār. O▫e jė ākẖahi so ṯūʼnhai jāṇėh ṯinā bẖė ṯerī sār.
ਜਲ ਵਿਚ ਰਹਿਣ ਵਾਲੇ, ਧਰਤੀ ਉੱਤੇ ਵੱਸਣ ਵਾਲੇ, ਬੇਅੰਤ ਪੁਰੀਆਂ, ਲੋਕਾਂ ਅਤੇ ਬ੍ਰਹਿਮੰਡ ਦੇ ਜੀਵ- ਉਹ ਸਾਰੇ ਜੋ ਕੁਝ ਆਖਦੇ ਹਨ ਸਭ ਕੁਝ, (ਹੇ ਕਰਤਾਰ!) ਤੂੰ ਜਾਣਦਾ ਹੈਂ, ਉਹਨਾਂ ਨੂੰ ਤੇਰਾ ਹੀ ਆਸਰਾ ਹੈ।
People and life forms living of water and earth, of all constellations. What such say you know, those also dependent upon you.

ਨਾਨਕ ਭਗਤਾ ਭੁਖ ਸਾਲਾਹਣੁ ਸਚੁ ਨਾਮੁ ਆਧਾਰੁ ਸਦਾ ਅਨੰਦਿ ਰਹਹਿ ਦਿਨੁ ਰਾਤੀ ਗੁਣਵੰਤਿਆ ਪਾ ਛਾਰੁ ੧॥
Nānak bẖagṯā bẖukẖ sālāhaṇ sacẖ nām āḏẖār. Saḏā anand rahėh ḏin rāṯī guṇvanṯi▫ā pā cẖẖār. ||1||
ਹੇ ਨਾਨਕ! ਭਗਤ ਜਨਾਂ ਨੂੰ ਕੇਵਲ ਪ੍ਰਭੂ ਦੀ ਸਿਫ਼ਤ-ਸਾਲਾਹ ਕਰਨ ਦੀ ਤਾਂਘ ਲੱਗੀ ਹੋਈ ਹੈ, ਹਰੀ ਦਾ ਸਦਾ ਅਟੱਲ ਰਹਿਣ ਵਾਲਾ ਨਾਮ ਹੀ ਉਹਨਾਂ ਦਾ ਆਸਰਾ ਹੈ। ਉਹ ਸਦਾ ਦਿਨ ਰਾਤ ਅਨੰਦ ਵਿਚ ਰਹਿੰਦੇ ਹਨ ਅਤੇ (ਆਪ ਨੂੰ) ਗੁਣਵਾਨਾਂ ਦੇ ਪੈਰਾਂ ਦੀ ਖ਼ਾਕ ਸਮਝਦੇ ਹਨ ॥੧॥
Nanak the pious only hungry to so praise, the true wisdom is the support. Always in bliss day and night, so as if dust at feet of virtuous

ਮਃ
mėhlā 1.
ਪਹਿਲੀ ਪਾਤਸ਼ਾਹੀ।
ਮਿਟੀ ਮੁਸਲਮਾਨ ਕੀ ਪੇੜੈ ਪਈ ਕੁਮ੍ਹ੍ਹਿਆਰ ਘੜਿ ਭਾਂਡੇ ਇਟਾ ਕੀਆ ਜਲਦੀ ਕਰੇ ਪੁਕਾਰ
Mitī musalmān kī peṛai pa▫ī kumĥi▫ār. Gẖaṛ bẖāʼnde itā kī▫ā jalḏī kare pukār.
(ਮੁਸਲਮਾਨਇਹ ਖ਼ਿਆਲ ਕਰਦੇ ਹਨ ਕਿ ਮਰਨ ਤੋਂ ਪਿਛੋਂ ਜਿਨ੍ਹਾਂ ਦਾ ਸਰੀਰ ਸਾੜਿਆ ਜਾਂਦਾ ਹੈ, ਉਹਦੋਜ਼ਕ ਦੀ ਅੱਗ ਵਿਚ ਸੜਦੇ ਹਨ, ਪਰ) ਉਸ ਥਾਂ ਦੀ ਮਿੱਟੀ ਭੀ ਜਿੱਥੇ ਮੁਸਲਮਾਨ ਮੁਰਦੇਦੱਬਦੇ ਹਨ (ਕਈ ਵਾਰੀ) ਕੁਮ੍ਹਿਆਰ ਦੇ ਵੱਸ ਪੈ ਜਾਂਦੀ ਹੈ (ਭਾਵ, ਉਹ ਮਿੱਟੀ ਚੀਕਣੀ ਹੋਣਕਰਕੇ ਕੁਮ੍ਹਿਆਰ ਲੋਕ ਕਈ ਵਾਰੀ ਉਹ ਮਿੱਟੀ ਭਾਂਡੇ ਬਣਾਣ ਲਈ ਲੈ ਆਉਂਦੇ ਹਨ); (ਕੁਮ੍ਹਿਆਰ ਉਸ ਮਿੱਟੀ ਨੂੰ) ਘੜ ਕੇ (ਉਸ ਦੇ) ਭਾਂਡੇ ਤੇ ਇੱਟਾਂ ਬਣਾਉਂਦਾ ਹੈ, (ਤੇ ਆਵੀ ਵਿਚ ਪੈ ਕੇ, ਉਹ ਮਿੱਟੀ, ਮਾਨੋ) ਸੜਦੀ ਹੋਈ ਪੁਕਾਰ ਕਰਦੀ ਹੈ,
Earth of a dead Muslim, becomes clay lump for a potter. Utensils so made, bricks formed in so burning cries out

ਜਲਿ ਜਲਿ ਰੋਵੈ ਬਪੁੜੀ ਝੜਿ ਝੜਿ ਪਵਹਿ ਅੰਗਿਆਰ ਨਾਨਕ ਜਿਨਿ ਕਰਤੈ ਕਾਰਣੁ ਕੀਆ ਸੋ ਜਾਣੈ ਕਰਤਾਰੁ ੨॥
Jal jal rovai bapuṛī jẖaṛ jẖaṛ pavėh angi▫ār. Nānak jin karṯai kāraṇ kī▫ā so jāṇai karṯār. ||2||
ਸੜ ਕੇ ਵਿਚਾਰੀ ਰੋਂਦੀ ਹੈ ਤੇ ਉਸ ਵਿਚੋਂ ਅੰਗਿਆਰੇ ਝੜ ਝੜ ਕੇ ਡਿਗਦੇ ਹਨ, (ਪਰਨਿਜਾਤ ਜਾਂ ਦੋਜ਼ਕ ਦਾ ਮੁਰਦਾ ਸਰੀਰ ਦੇ ਸਾੜਨ ਜਾਂ ਦੱਬਣ ਨਾਲ ਕੋਈ ਸੰਬੰਧ ਨਹੀਂ ਹੈ), ਹੇ ਨਾਨਕ! ਜਿਸ ਕਰਤਾਰ ਨੇ ਜਗਤ ਦੀ ਮਾਇਆ ਰਚੀ ਹੈ, ਉਹ (ਅਸਲ ਭੇਦ ਨੂੰ) ਜਾਣਦਾ ਹੈ ॥੨॥
Burning and so burning the poor one, the cinders so falling and burning. Nanak such creator of creation as directed, such known to the creator

ਪਉੜੀ
Pa▫oṛī.
ਪਉੜੀ।
ਬਿਨੁ ਸਤਿਗੁਰ ਕਿਨੈ ਪਾਇਓ ਬਿਨੁ ਸਤਿਗੁਰ ਕਿਨੈ ਪਾਇਆ ਸਤਿਗੁਰ ਵਿਚਿ ਆਪੁ ਰਖਿਓਨੁ ਕਰਿ ਪਰਗਟੁ ਆਖਿ ਸੁਣਾਇਆ
Bin saṯgur kinai na pā▫i▫o bin saṯgur kinai na pā▫i▫ā. Saṯgur vicẖ āp rakẖi▫on kar pargat ākẖ suṇā▫i▫ā.
ਕਿਸੇਮਨੁੱਖ ਨੂੰ ('ਜਗ ਜੀਵਨੁ ਦਾਤਾ') ਸਤਿਗੁਰ ਤੋਂ ਬਿਨਾ (ਭਾਵ, ਸਤਿਗੁਰੂ ਦੀ ਸ਼ਰਨ ਪੈਣਤੋਂ ਬਿਨਾ) ਨਹੀਂ ਮਿਲਿਆ, (ਇਹ ਸੱਚ ਜਾਣੋ ਕਿ) ਕਿਸੇ ਮਨੁੱਖ ਨੂੰ ਸਤਿਗੁਰ ਦੀ ਸ਼ਰਨ ਪੈਣਤੋਂ ਬਿਨਾ ('ਜਗ ਜੀਵਨ ਦਾਤਾ') ਨਹੀਂ ਮਿਲਿਆ। (ਕਿਉਂਕਿਪ੍ਰਭੂ ਨੇ) ਆਪਣੇ ਆਪ ਨੂੰ ਰੱਖਿਆ ਹੀ ਸਤਿਗੁਰੂ ਦੇ ਅੰਦਰ ਹੈ, (ਭਾਵ, ਪ੍ਰਭੂ ਗੁਰੂ ਦੇਅੰਦਰ ਸਾਖਿਆਤ ਹੋਇਆ ਹੈ) (ਅਸਾਂ ਹੁਣ ਇਹ ਗੱਲ ਸਭ ਨੂੰ) ਖੁਲ੍ਹਮ-ਖੁਲ੍ਹਾ ਆਖ ਕੇ ਸੁਣਾਦਿੱਤੀ ਹੈ।
Without the true one no one receives the creator, without the true creator no one gets to the true creator. In the true creator by self kept, so clearly showing such says and declares.

ਸਤਿਗੁਰ ਮਿਲਿਐ ਸਦਾ ਮੁਕਤੁ ਹੈ ਜਿਨਿ ਵਿਚਹੁ ਮੋਹੁ ਚੁਕਾਇਆ ਉਤਮੁ ਏਹੁ ਬੀਚਾਰੁ ਹੈ ਜਿਨਿ ਸਚੇ ਸਿਉ ਚਿਤੁ ਲਾਇਆ
Saṯgur mili▫ai saḏā mukaṯ hai jin vicẖahu moh cẖukā▫i▫ā. Uṯam ehu bīcẖār hai jin sacẖe si▫o cẖiṯ lā▫i▫ā.
ਜੇ (ਇਹੋ ਜਿਹਾ) ਗੁਰੂ, ਜਿਸ ਨੇ ਆਪਣੇ ਅੰਦਰੋਂ (ਮਾਇਆ ਦਾ) ਮੋਹ ਦੂਰ ਕਰ ਦਿੱਤਾ ਹੈ, ਮਨੁੱਖ ਨੂੰ ਮਿਲ ਪਏ ਤਾਂ ਮਨੁੱਖ ਮੁਕਤ (ਭਾਵ, ਮਾਇਕ ਬੰਧਨਾਂ ਤੋਂ ਅਜ਼ਾਦ) ਹੋ ਜਾਂਦਾ ਹੈ। (ਹੋਰ ਸਾਰੀਆਂ ਸਿਆਣਪਾਂ ਨਾਲੋਂ) ਇਹ ਵਿਚਾਰ ਸੋਹਣੀ ਹੈ ਕਿ ਜਿਸ ਮਨੁੱਖ ਨੇ ਆਪਣੇ ਗੁਰੂ ਨਾਲ ਚਿੱਤ ਜੋੜਿਆ ਹੈ,
In receiving the true creator one forever salvaged, for those who removed attachment internally. High is such consideration, for ones whose heart so links to the true one.

ਜਗਜੀਵਨੁ ਦਾਤਾ ਪਾਇਆ ੬॥
Jagjīvan ḏāṯā pā▫i▫ā. ||6||
ਉਸ ਨੂੰ ਜਗ-ਜੀਵਨ ਦਾਤਾ ਮਿਲ ਪਿਆ ਹੈ ॥੬॥
So received the benevolent life giver of universe

ESSENCE: Guru Nanak Dev ji give reference various actions that Muslims, Hindus and Yogis take. Guru ji refer to Shria beliefs, Hindu rituals, Yogic contemplative recluses as lacking basic logical reality. Taking the example of burying the dead in Islam Guru ji state that eventually much earth from such burials is dug up for qualities of suppleness as clay and earthen wares are made using fire in kilns. So the fires avoided in burying just show up a while later when the transformed bodies show up as clay.

Guru ji also refer to pretentious giving where in heart of hearts greater rewards are sought by such people many a times. Many a times these appearing as though philanthropic or greatly benevolent.

It is concluded in the pauri that the creator is of self and shows through own blessings to us. Such provides life and sustenance for the whole universe.

I stand corrected and all errors are mine.

Any thoughts and what you think.

Sat Sri Akal.

Note:
For a musical rendition of this collection you may wish to listen along starting around from 17 minutes 16 seconds to 19 minutes 18 seconds,

<iframe src="http://www.youtube.com/embed/J3-BUgp-buA?feature=player_detailpage" allowfullscreen="" frameborder="0" height="360" width="640"></iframe><!--[if gte mso 9]><xml> <w:LatentStyles DefLockedState="false" LatentStyleCount="156"> </w:LatentStyles> </xml><![endif]--><!--[if gte mso 10]> <style> /* Style Definitions */ table.MsoNormalTable {mso-style-name:"Table Normal"; mso-tstyle-rowband-size:0; mso-tstyle-colband-size:0; mso-style-noshow:yes; mso-style-parent:""; mso-padding-alt:0in 5.4pt 0in 5.4pt; mso-para-margin:0in; mso-para-margin-bottom:.0001pt; mso-pagination:widow-orphan; font-size:10.0pt; font-family:"Times New Roman"; mso-ansi-language:#0400; mso-fareast-language:#0400; mso-bidi-language:#0400;} </style> <![endif]--><!--[if gte mso 9]><xml> <o:shapedefaults v:ext="edit" spidmax="1026"/> </xml><![endif]--><!--[if gte mso 9]><xml> <o:shapelayout v:ext="edit"> <o:idmap v:ext="edit" data="1"/> </o:shapelayout></xml><![endif]-->
The above is based on the following,

ASA DI VAAR (WAR VAR) PATH (PAATH) VIDEO EARLY MORNING (NITNEM) SIKH GURBANI SHABAD LIVE KIRTAN FROM GOLDEN TEMPLE, LIVE KIRTAN FROM SHRI (SRI) DARBAR SAHIB AMRITSAR BY BHAI SURINDER SINGH JI JODHPURI
<!--[if gte mso 9]><xml> <w:LatentStyles DefLockedState="false" LatentStyleCount="156"> </w:LatentStyles> </xml><![endif]--><!--[if gte mso 10]> <style> /* Style Definitions */ table.MsoNormalTable {mso-style-name:"Table Normal"; mso-tstyle-rowband-size:0; mso-tstyle-colband-size:0; mso-style-noshow:yes; mso-style-parent:""; mso-padding-alt:0in 5.4pt 0in 5.4pt; mso-para-margin:0in; mso-para-margin-bottom:.0001pt; mso-pagination:widow-orphan; font-size:10.0pt; font-family:"Times New Roman"; mso-ansi-language:#0400; mso-fareast-language:#0400; mso-bidi-language:#0400;} </style> <![endif]-->
 

❤️ CLICK HERE TO JOIN SPN MOBILE PLATFORM

Top