• Welcome to all New Sikh Philosophy Network Forums!
    Explore Sikh Sikhi Sikhism...
    Sign up Log in

Aasaa Di Vaar To Fourth Pauri: Bẖai Vicẖ Pavaṇ Vahai / ਭੈ ਵਿਚਿ ਪਵਣੁ ਵਹੈ

Ambarsaria

ੴ / Ik▫oaʼnkār
Writer
SPNer
Dec 21, 2010
3,384
5,690
This is the fourth post in a series for us to review and share each of our own understanding of the gurbani of Aasaa di Vaar in Sri Guru Granth Sahib Ji.

ਸਲੋਕ ਮਃ
Salok mėhlā 1.
ਸਲੋਕ ਪਹਿਲੀ ਪਾਤਸ਼ਾਹੀ।

ਭੈ ਵਿਚਿ ਪਵਣੁ ਵਹੈ ਸਦਵਾਉ ਭੈ ਵਿਚਿ ਚਲਹਿ ਲਖ ਦਰੀਆਉ
Bẖai vicẖ pavaṇ vahai saḏvā▫o. Bẖai vicẖ cẖalėh lakẖ ḏarī▫ā▫o.
ਹਵਾ ਸਦਾ ਹੀ ਰੱਬ ਦੇ ਡਰ ਵਿਚ ਚੱਲ ਰਹੀ ਹੈ। ਲੱਖਾਂ ਦਰੀਆਉ ਭੀ ਭੈ ਵਿਚ ਹੀ ਵਗ ਰਹੇ ਹਨ।
In dread the air always flows. In dread hundreds of thousand rivers flow.

ਭੈ ਵਿਚਿ ਅਗਨਿ ਕਢੈ ਵੇਗਾਰਿ ਭੈ ਵਿਚਿ ਧਰਤੀ ਦਬੀ ਭਾਰਿ
Bẖai vicẖ agan kadẖai vegār. Bẖai vicẖ ḏẖarṯī ḏabī bẖār.
ਅੱਗ ਜੋ ਸੇਵਾ ਕਰ ਰਹੀ ਹੈ, ਇਹ ਭੀ ਰੱਬ ਦੇ ਭੈ ਵਿਚ ਹੀ ਹੈ। ਸਾਰੀ ਧਰਤੀ ਰੱਬ ਦੇ ਡਰ ਦੇ ਕਾਰਨ ਹੀ ਭਾਰ ਹੇਠ ਨੱਪੀ ਪਈ ਹੈ।
In dread the fire carries out the service. In dread the earth carries the weight.

ਭੈ ਵਿਚਿ ਇੰਦੁ ਫਿਰੈ ਸਿਰ ਭਾਰਿ ਭੈ ਵਿਚਿ ਰਾਜਾ ਧਰਮ ਦੁਆਰੁ
Bẖai vicẖ inḏ firai sir bẖār. Bẖai vicẖ rājā ḏẖaram ḏu▫ār.
ਰੱਬ ਦੇ ਭੈ ਵਿਚ ਇੰਦਰ ਰਾਜਾ ਸਿਰ ਦੇ ਭਾਰ ਫਿਰ ਰਿਹਾ ਹੈ (ਭਾਵ, ਮੇਘ ਉਸ ਦੀ ਰਜ਼ਾ ਵਿਚ ਹੀ ਉੱਡ ਰਹੇ ਹਨ)। ਧਰਮ-ਰਾਜ ਦਾ ਦਰਬਾਰ ਭੀ ਰੱਬ ਦੇ ਡਰ ਵਿਚ ਹੈ।
In dread the heavy clouds move. In dread the custodian of deeds stands at the door.

ਭੈ ਵਿਚਿ ਸੂਰਜੁ ਭੈ ਵਿਚਿ ਚੰਦੁ ਕੋਹ ਕਰੋੜੀ ਚਲਤ ਅੰਤੁ
Bẖai vicẖ sūraj bẖai vicẖ cẖanḏ. Koh karoṛī cẖalaṯ na anṯ.
ਸੂਰਜ ਭੀ ਤੇ ਚੰਦ੍ਰਮਾ ਭੀ ਰੱਬ ਦੇ ਹੁਕਮ ਵਿਚ ਹਨ, ਕ੍ਰੋੜਾਂ ਕੋਹਾਂ ਚਲਦਿਆਂ ਦੇ ਪੈਂਡੇ ਦਾ ਓੜਕ ਨਹੀਂ ਆਉਂਦਾ।
In dread the sun and in dread also the moon. Millions of miles moving with no end.

ਭੈ ਵਿਚਿ ਸਿਧ ਬੁਧ ਸੁਰ ਨਾਥ ਭੈ ਵਿਚਿ ਆਡਾਣੇ ਆਕਾਸ
Bẖai vicẖ siḏẖ buḏẖ sur nāth. Bẖai vicẖ ādāṇe ākās.
ਸਿੱਧ, ਬੁਧ, ਦੇਵਤੇ ਤੇ ਨਾਥ-ਸਾਰੇ ਰੱਬ ਦੇ ਭੈ ਵਿਚ ਹਨ। ਇਹ ਉੱਪਰ ਤਣੇ ਹੋਏ ਅਕਾਸ਼ (ਜੋ ਦਿੱਸਦੇ ਹਨ, ਇਹ ਭੀ) ਭੈ ਵਿਚ ਹੀ ਹਨ।
In dread the endowed learned, the wise, and all the controllers of these.
In dread the sky so stretched across.

ਭੈ ਵਿਚਿ ਜੋਧ ਮਹਾਬਲ ਸੂਰ ਭੈ ਵਿਚਿ ਆਵਹਿ ਜਾਵਹਿ ਪੂਰ
Bẖai vicẖ joḏẖ mahābal sūr. Bẖai vicẖ āvahi jāvėh pūr.
ਬੜੇ ਬੜੇ ਬਲ ਵਾਲੇ ਜੋਧੇ ਤੇ ਸੂਰਮੇ ਸਭ ਰੱਬ ਦੇ ਭੈ ਵਿਚ ਹਨ। ਪੂਰਾਂ ਦੇ ਪੂਰ ਜੀਵ ਜੋ ਜਗਤ ਵਿਚ ਜੰਮਦੇ ਤੇ ਮਰਦੇ ਹਨ, ਸਭ ਭੈ ਵਿਚ ਹਨ।
In dread the warriors, of great strength and all. In dread the birth and death of all in life.

ਸਗਲਿਆ ਭਉ ਲਿਖਿਆ ਸਿਰਿ ਲੇਖੁ ਨਾਨਕ ਨਿਰਭਉ ਨਿਰੰਕਾਰੁ ਸਚੁ ਏਕੁ ੧॥
Sagli▫ā bẖa▫o likẖi▫ā sir lekẖ. Nānak nirbẖa▫o nirankār sacẖ ek. ||1||
ਸਾਰੇ ਹੀ ਜੀਵਾਂ ਦੇ ਮੱਥੇ ਤੇ ਭਉ-ਰੂਪ ਲੇਖ ਲਿਖਿਆ ਹੋਇਆ ਹੈ, ਭਾਵ, ਪ੍ਰਭੂ ਦਾ ਨਿਯਮ ਹੀ ਐਸਾ ਹੈ ਕਿ ਸਾਰੇ ਉਸ ਦੇ ਭੈ ਵਿਚ ਹਨ। ਹੇ ਨਾਨਕ! ਕੇਵਲ ਇਕ ਸੱਚਾ ਨਿਰੰਕਾਰ ਹੀ ਭੈ-ਰਹਿਤ ਹੈ ॥੧॥
Universal fear so dictating and written atop all. Nanak only one true formless without fear.

ਮਃ
Mėhlā 1.
ਪਹਿਲੀ ਪਾਤਸ਼ਾਹੀ।
ਨਾਨਕ ਨਿਰਭਉ ਨਿਰੰਕਾਰੁ ਹੋਰਿ ਕੇਤੇ ਰਾਮ ਰਵਾਲ ਕੇਤੀਆ ਕੰਨ੍ਹ੍ਹ ਕਹਾਣੀਆ ਕੇਤੇ ਬੇਦ ਬੀਚਾਰ
Nānak nirbẖa▫o nirankār hor keṯe rām ravāl. Keṯī▫ā kanĥ kahāṇī▫ā keṯe beḏ bīcẖār.
ਹੇ ਨਾਨਕ! ਇਕ ਨਿਰੰਕਾਰ ਹੀ ਭੈ-ਰਹਿਤ ਹੈ, (ਅਵਤਾਰੀ) ਰਾਮ (ਜੀ) ਵਰਗੇ ਕਈ ਹੋਰ (ਉਸ ਨਿਰੰਕਾਰ ਦੇ ਸਾਮ੍ਹਣੇ) ਤੁੱਛ ਹਨ; (ਉਸ ਨਿਰੰਕਾਰ ਦੇ ਗਿਆਨ ਦੇ ਟਾਕਰੇ ਤੇ) ਕ੍ਰਿਸ਼ਨ (ਜੀ) ਦੀਆਂ ਕਈ ਸਾਖੀਆਂ ਤੇ ਵੇਦਾਂ ਦੇ ਕਈ ਵੀਚਾਰ ਭੀ ਤੁੱਛ ਹਨ।
Nanak one fearless and formless, all others like Ram as of dust. Many a stories of Krishna, many a thoughts in the Vedas.

ਕੇਤੇ ਨਚਹਿ ਮੰਗਤੇ ਗਿੜਿ ਮੁੜਿ ਪੂਰਹਿ ਤਾਲ ਬਾਜਾਰੀ ਬਾਜਾਰ ਮਹਿ ਆਇ ਕਢਹਿ ਬਾਜਾਰ
Keṯe nacẖėh mangṯe giṛ muṛ pūrėh ṯāl. Bājārī bājār mėh ā▫e kadẖėh bājār.
(ਉਸ ਨਿਰੰਕਾਰ ਦਾ ਗਿਆਨ ਪ੍ਰਾਪਤ ਕਰਨ ਲਈ) ਕਈ ਮਨੁੱਖ ਮੰਗਤੇ ਬਣ ਕੇ ਨੱਚਦੇ ਹਨ ਤੇ ਕਈ ਤਰ੍ਹਾਂ ਦੇ ਤਾਲ ਪੂਰਦੇ ਹਨ, ਰਾਸਧਾਰੀਏ ਭੀ ਬਜ਼ਾਰਾਂ ਵਿਚ ਆ ਕੇ ਰਾਸਾਂ ਪਾਂਦੇ ਹਨ,
Many a beggar dance in twisting complete rhythms. The hawkers in the market bring out the merchandise.

ਗਾਵਹਿ ਰਾਜੇ ਰਾਣੀਆ ਬੋਲਹਿ ਆਲ ਪਤਾਲ ਲਖ ਟਕਿਆ ਕੇ ਮੁੰਦੜੇ ਲਖ ਟਕਿਆ ਕੇ ਹਾਰ
Gāvahi rāje rāṇī▫ā bolėh āl paṯāl. Lakẖ taki▫ā ke munḏ▫ṛe lakẖ taki▫ā ke hār.
ਰਾਜਿਆਂ ਤੇ ਰਾਣੀਆਂ ਦੇ ਸਰੂਪ ਬਣਾ ਬਣਾ ਕੇ ਗਾਉਂਦੇ ਹਨ ਤੇ (ਮੂੰਹੋਂ) ਕਈ ਢੰਗਾਂ ਦੇ ਬਚਨ ਬੋਲਦੇ ਹਨ, ਲੱਖਾਂ ਰੁਪਇਆਂ ਦੇ (ਭਾਵ, ਕੀਮਤੀ) ਵਾਲੇ ਤੇ ਹਾਰ ਪਾਂਦੇ ਹਨ;
The kings and queens sing, saying the convoluted utterances. The necklaces worth hundreds of thousand rupees, earrings worth hundreds of thousand rupees.

ਜਿਤੁ ਤਨਿ ਪਾਈਅਹਿ ਨਾਨਕਾ ਸੇ ਤਨ ਹੋਵਹਿ ਛਾਰ ਗਿਆਨੁ ਗਲੀਈ ਢੂਢੀਐ ਕਥਨਾ ਕਰੜਾ ਸਾਰੁ
Jiṯ ṯan pā▫ī▫ah nānkā se ṯan hovėh cẖẖār. Gi▫ān na galī▫ī dẖūdẖī▫ai kathnā karṛā sār.
ਪਰ, ਹੇ ਨਾਨਕ! (ਉਹ ਵਿਚਾਰੇ ਇਹ ਨਹੀਂ ਜਾਣਦੇ ਕਿ ਇਹ ਵਾਲੇ ਤੇ ਹਾਰ ਤਾਂ) ਜਿਸ ਜਿਸ ਸਰੀਰਉੱਤੇ ਪਾਈਦੇ ਹਨ, ਉਹ ਸਰੀਰ (ਅੰਤ ਨੂੰ) ਸੁਆਹ ਹੋ ਜਾਂਦੇ ਹਨ (ਤੇ ਇਸ ਗਾਉਣ ਨੱਚਣ ਨਾਲ, ਇਹਨਾਂ ਵਾਲਿਆਂ ਤੇ ਹਾਰਾਂ ਦੇ ਪਹਿਨਣ ਨਾਲ 'ਗਿਆਨ' ਕਿਵੇਂ ਮਿਲ ਸਕਦਾ ਹੈ?) ਗਿਆਨਨਿਰੀਆਂ ਗੱਲਾਂ ਨਾਲ ਨਹੀਂ ਭਾਲਿਆ ਜਾ ਸਕਦਾ, (ਗਿਆਨ ਕਿਵੇਂ ਮਿਲ ਸਕਦਾ ਹੈ-ਇਸ ਗੱਲ ਦਾ)ਬਿਆਨ ਕਰਨਾ ਇਉਂ ਕਰੜਾ ਹੈ ਜਿਵੇਂ ਲੋਹਾ (ਭਾਵ, ਬਹੁਤ ਔਖਾ ਹੈ)।
Nanak the bodies that so wear, such bodies become ash. Wisdom not searched on the streets, so hard to describe.

ਕਰਮਿ ਮਿਲੈ ਤਾ ਪਾਈਐ ਹੋਰ ਹਿਕਮਤਿ ਹੁਕਮੁ ਖੁਆਰੁ ੨॥
Karam milai ṯā pā▫ī▫ai hor hikmaṯ hukam kẖu▫ār. ||2||
As one gets in fortune, all other arrogant directions useless

ਪਉੜੀ
Pa▫oṛī.
ਪਉੜੀ।
ਨਦਰਿ ਕਰਹਿ ਜੇ ਆਪਣੀ ਤਾ ਨਦਰੀ ਸਤਿਗੁਰੁ ਪਾਇਆ ਏਹੁ ਜੀਉ ਬਹੁਤੇ ਜਨਮ ਭਰੰਮਿਆ ਤਾ ਸਤਿਗੁਰਿ ਸਬਦੁ ਸੁਣਾਇਆ
Naḏar karahi je āpṇī ṯā naḏrī saṯgur pā▫i▫ā. Ėhu jī▫o bahuṯe janam bẖarammi▫ā ṯā saṯgur sabaḏ suṇā▫i▫ā.
ਹੇ ਪ੍ਰਭੂ! ਜੇ ਤੂੰ (ਜੀਵ ਉੱਤੇ) ਮਿਹਰ ਦੀ ਨਜ਼ਰ ਕਰੇਂ, ਤਾਂ ਉਸ ਨੂੰ ਤੇਰੀ ਕਿਰਪਾ-ਦ੍ਰਿਸ਼ਟੀ ਨਾਲ ਸਤਿਗੁਰੂ ਮਿਲ ਪੈਂਦਾ ਹੈ। ਇਹ (ਵਿਚਾਰਾ) ਜੀਵ (ਜਦੋਂ) ਬਹੁਤੇ ਜਨਮਾਂ ਵਿਚ ਭਟਕ ਚੁਕਿਆ (ਤੇ ਤੇਰੀ ਮਿਹਰ ਦੀ ਨਜ਼ਰ ਹੋਈ) ਤਾਂ ਇਸ ਨੂੰ ਸਤਿਗੁਰੂ ਨੇ ਆਪਣਾ ਸ਼ਬਦ ਸੁਣਾਇਆ।
If looks so benevolently by self, then in such vision the true creator gotten. Wandering in many incarnations, so the wisdom stated by the true creator

ਸਤਿਗੁਰ ਜੇਵਡੁ ਦਾਤਾ ਕੋ ਨਹੀ ਸਭਿ ਸੁਣਿਅਹੁ ਲੋਕ ਸਬਾਇਆ ਸਤਿਗੁਰਿ ਮਿਲਿਐ ਸਚੁ ਪਾਇਆ ਜਿਨ੍ਹ੍ਹੀ ਵਿਚਹੁ ਆਪੁ ਗਵਾਇਆ
Saṯgur jevad ḏāṯā ko nahī sabẖ suṇi▫ahu lok sabā▫i▫ā. Saṯgur mili▫ai sacẖ pā▫i▫ā jinĥī vicẖahu āp gavā▫i▫ā.
ਹੇ ਸਾਰੇ ਲੋਕੋ! ਧਿਆਨ ਦੇ ਕੇ ਸੁਣੋ, ਸਤਿਗੁਰੂ ਦੇ ਬਰਾਬਰ ਦਾ ਹੋਰ ਕੋਈ ਦਾਤਾ ਨਹੀਂ ਹੈ। ਜਿਨ੍ਹਾਂ ਮਨੁੱਖਾਂ ਨੇ ਆਪਣੇ ਅੰਦਰੋਂ ਆਪਾ-ਭਾਵ ਗਵਾ ਦਿੱਤਾ ਹੈ, ਉਹਨਾਂ ਨੂੰ ਉਸ ਸਤਿਗੁਰੂ ਦੇ ਮਿਲਣ ਨਾਲ ਸੱਚੇ ਪ੍ਰਭੂ ਦੀ ਪ੍ਰਾਪਤੀ ਹੋ ਗਈ,
None so benevolent as the true creator, all people so listen. Creator met and truth discovered, those who dissipated the me-ism.

ਜਿਨਿ ਸਚੋ ਸਚੁ ਬੁਝਾਇਆ ੪॥
Jin sacẖo sacẖ bujẖā▫i▫ā. ||4||
ਜਿਸਸਤਿਗੁਰੂ ਨੇ ਨਿਰੋਲ ਸੱਚੇ ਪ੍ਰਭੂ ਦੀ ਸੂਝ ਪਾਈ ਹੈ। (ਭਾਵ, ਜੋ ਮਨੁੱਖ ਆਪਣੇ ਅੰਦਰੋਂਆਪਾ-ਭਾਵ ਗਵਾਉਂਦੇ ਹਨ, ਉਹਨਾਂ ਨੂੰ ਉਸ ਸਤਿਗੁਰੂ ਦੇ ਮਿਲਣ ਨਾਲ ਸੱਚੇ ਰੱਬ ਦੀ ਪ੍ਰਾਪਤੀਹੋ ਜਾਂਦੀ ਹੈ, ਜੋ ਸਤਿਗੁਰੂ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੀ ਸੂਝ ਦੇਂਦਾ ਹੈ) ॥੪॥
Such so enabled the truer truth be discovered.
ESSENCE: Guru Nanak Dev ji describe a pervading dread of possible awe in much of activities in creation. Be these the wind, rivers, earth, sun, moon, the wise and mighty. Only one beyond such state is the creator as of in tune with total wisdom.

Guru Nanak Dev ji then further describe all those perishable beyond one creator be it the Hindu deities, the kings, the wealthy and so on. The ways and approaches are futile. Being fortunate such guidance from the creator is the only way.

In pauri the state of cohesion and immersion into one creator and creation is elicited. None as benevolent as the creator that so enables us to learn the complete truths and wisdom.

I stand corrected and all errors are mine.

Any thoughts and what you think.

Sat Sri Akal.

Note:
For a musical rendition of this collection you may wish to listen along starting around from 11 minutes 32 seconds to 14 minutes 42 seconds,

Asa Di Vaar Shiromani Ragi Bhai Balbir Singh Ji - Rare Recording 1991 - YouTube
<!--[if gte mso 9]><xml> <w:LatentStyles DefLockedState="false" LatentStyleCount="156"> </w:LatentStyles> </xml><![endif]--><!--[if !mso]><object classid="clsid:38481807-CA0E-42D2-BF39-B33AF135CC4D" id=ieooui></object> <style> st1\:*{behavior:url(#ieooui) } </style> <![endif]--><!--[if gte mso 10]> <style> /* Style Definitions */ table.MsoNormalTable {mso-style-name:"Table Normal"; mso-tstyle-rowband-size:0; mso-tstyle-colband-size:0; mso-style-noshow:yes; mso-style-parent:""; mso-padding-alt:0in 5.4pt 0in 5.4pt; mso-para-margin:0in; mso-para-margin-bottom:.0001pt; mso-pagination:widow-orphan; font-size:10.0pt; font-family:"Times New Roman"; mso-ansi-language:#0400; mso-fareast-language:#0400; mso-bidi-language:#0400;} </style> <![endif]-->
 
Last edited by a moderator:
📌 For all latest updates, follow the Official Sikh Philosophy Network Whatsapp Channel:
Top