• Welcome to all New Sikh Philosophy Network Forums!
    Explore Sikh Sikhi Sikhism...
    Sign up Log in

Aisa Naam

namjiwankaur

SPNer
Nov 14, 2010
557
433
USA
Sat Naam _/|\_

I have listened to this about 20 times tonight. It leaves me feeling sooooo....I can't explain with words....just very deep inside my spirit...sad and sweet at the same time.

Anyway, could someone help me locate this in transliteration and also in English.

Muchas gracias, mi amigos y amigas!

Aisa Naam

Nam Jiwan
:tablakudi:japposatnamwaheguru:
 

namjiwankaur

SPNer
Nov 14, 2010
557
433
USA
(blissful free write) :)

calling You Love
calling You Spirit
calling You In
calling You Here
calling You Now
calling You Down
come
in
to
my
heart,
my face soaked
in tears of longing.
longing
to wake up,
to hear the sound
of Your Sweet Voice.
Oh, Melody of Love....

Nam Jiwan
 

Ambarsaria

ੴ / Ik▫oaʼnkār
Writer
SPNer
Dec 21, 2010
3,384
5,689
Sat Naam _/|\_

.... Anyway, could someone help me locate this in transliteration and also in English.

Muchas gracias, mi amigos y amigas!
Namji{censored}aur ji below if it helps. Ii is a rendition of Pauri/stanzas 12, 13, 14 and 15 in Japji Sahib from Sri Guru Granth Sahib Ji.

ਮੰਨੇ ਕੀ ਗਤਿ ਕਹੀ ਜਾਇ
मंने की गति कही न जाइ ॥
Manne kī gaṯ kahī na jā▫e.
The state of the faithful cannot be described.
ਜੋ ਪ੍ਰਾਨੀ ਸਾਹਿਬ ਦੀ ਤਾਬੇਦਾਰੀ ਕਰਦਾ ਹੈ ਉਸ ਦੀ ਹਾਲਤ ਬਿਆਨ ਨਹੀਂ ਕੀਤੀ ਜਾ ਸਕਦੀ।
ਮੰਨੇ ਕੀ = ਮੰਨਣ ਵਾਲੇ ਦੀ, ਪਤੀਜੇ ਹੋਏ ਦੀ, ਯਕੀਨ ਕਰ ਲੈਣ ਵਾਲੇ ਦੀ। ਗਤਿ = ਹਾਲਤ, ਅਵਸਥਾ।
ਉਸ ਮਨੁੱਖ ਦੀ (ਉੱਚੀ) ਆਤਮਕ ਅਵਸਥਾ ਦੱਸੀ ਨਹੀਂ ਜਾ ਸਕਦੀ, ਜਿਸ ਨੇ (ਅਕਾਲ ਪੁਰਖ ਦੇ ਨਾਮ ਨੂੰ) ਮੰਨ ਲਿਆ ਹੈ, (ਭਾਵ, ਜਿਸ ਦੀ ਲਗਨ ਨਾਮ ਵਿਚ ਲੱਗ ਗਈ ਹੈ)।

ਜੇ ਕੋ ਕਹੈ ਪਿਛੈ ਪਛੁਤਾਇ
जे को कहै पिछै पछुताइ ॥
Je ko kahai picẖẖai pacẖẖuṯā▫e.
One who tries to describe this shall regret the attempt.
ਜੇਕਰ ਕੋਈ ਜਣਾ ਬਿਆਨ ਕਰਨ ਦੀ ਕੋਸ਼ਿਸ਼ ਕਰਦਾ ਹੈ ਉਹ ਮਗਰੋਂ ਪਛਤਾਉਂਦਾ ਹੈ।
ਕਹੈ = ਦੱਸੇ, ਬਿਆਨ ਕਰੇ।
ਜੇ ਕੋਈ ਮਨੁੱਖ ਬਿਆਨ ਕਰੇ ਭੀ, ਤਾਂ ਉਹ ਪਿਛੋਂ ਪਛਤਾਉਂਦਾ ਹੈ (ਕਿ ਮੈਂ ਹੋਛਾ ਜਤਨ ਕੀਤਾ ਹੈ)।

ਕਾਗਦਿ ਕਲਮ ਲਿਖਣਹਾਰੁ
कागदि कलम न लिखणहारु ॥
Kāgaḏ kalam na likẖaṇhār.
No paper, no pen, no scribe
ਕੋਈ ਕਾਗਜ਼, ਲੇਖਣੀ ਤੇ ਲਿਖਾਰੀ ਨਹੀਂ,
ਕਾਗਦਿ = ਕਾਗ਼ਜ਼ ਉੱਤੇ। ਕਲਮ = ਕਲਮ (ਨਾਲ)।
(ਨਾਮ ਵਿਚ) ਪਤੀਜੇ ਹੋਏ ਦੀ ਆਤਮਕ ਅਵਸਥਾ ਕਾਗਜ਼ ਉੱਤੇ ਕਲਮ ਨਾਲ ਕੋਈ ਮਨੁੱਖ ਲਿਖਣ ਦੇ ਸਮਰੱਥ ਨਹੀਂ ਹੈ,

ਮੰਨੇ ਕਾ ਬਹਿ ਕਰਨਿ ਵੀਚਾਰੁ
मंने का बहि करनि वीचारु ॥
Manne kā bahi karan vīcẖār.
can record the state of the faithful.
ਜਿਸ ਨਾਲ ਬੈਠ ਕੇ ਰੱਬ ਦੇ ਫਰਮਾਬਰਦਾਰ ਦੀ ਦਸ਼ਾ ਲਿਖੀ ਜਾਂ ਸੋਚੀ ਵਿਚਾਰੀ ਜਾਵੇ।
ਮੰਨੇ ਕਾ ਵੀਚਾਰੁ = ਸ਼ਰਧਾ ਧਾਰਨ ਵਾਲੇ ਦੀ ਵਡਿਆਈ ਦੀ ਵੀਚਾਰ। ਬਹਿ ਕਰਨਿ = ਬੈਠ ਕੇ ਕਰਦੇ ਹਨ।
(ਭਾਵੇਂ ਕਿ ਮਨੁੱਖ) ਰਲ ਕੇ ਉਸ ਦਾ ਅੰਦਾਜ਼ਾ ਲਾਉਣ ਬਾਬਤ ਵੀਚਾਰ (ਜ਼ਰੂਰ) ਕਰਦੇ ਹਨ।

ਐਸਾ ਨਾਮੁ ਨਿਰੰਜਨੁ ਹੋਇ
ऐसा नामु निरंजनु होइ ॥
Aisā nām niranjan ho▫e.
Such is the Name of the Immaculate Lord.
ਇਹੋ ਜਿਹਾ ਹੈ ਪਵਿੱਤਰ ਪ੍ਰਭੂ ਦਾ ਨਾਮ।
ਐਸਾ = ਅਜਿਹਾ, ਇੱਡਾ ਉੱਚਾ। ਹੋਇ = ਹੈ। ਮੰਨਿ = ਸ਼ਰਧਾ ਧਾਰ ਕੇ, ਲਗਨ ਲਾ ਕੇ।
ਅਕਾਲਪੁਰਖ ਦਾ ਨਾਮ ਬਹੁਤ (ਉੱਚਾ) ਹੈ ਤੇ ਮਾਇਆ ਦੇ ਪਰਭਾਵ ਤੋਂ ਪਰੇ ਹੈ, (ਇਸ ਵਿਚ ਜੁੜਨਵਾਲਾ ਭੀ ਉੱਚੀ ਆਤਮਕ ਅਵਸਥਾ ਵਾਲਾ ਹੋ ਜਾਂਦਾ ਹੈ, ਪਰ ਇਹ ਗੱਲ ਤਾਂ ਹੀ ਸਮਝ ਵਿੱਚਆਉਂਦੀ ਹੈ)

ਜੇ ਕੋ ਮੰਨਿ ਜਾਣੈ ਮਨਿ ਕੋਇ ੧੨॥
जे को मंनि जाणै मनि कोइ ॥१२॥
Je ko man jāṇai man ko▫e. ||12||
Only one who has faith comes to know such a state of mind. ||12||
ਜੇਕਰ ਕੋਈ ਜਣਾ ਰੱਬ ਦੀ ਤਾਬੇਦਾਰੀ ਕਰੇ, ਐਸਾ ਵਿਰਲਾ ਜੀਵ ਆਪਣੇ ਚਿੱਤ ਅੰਦਰ ਹੀ ਉਸ ਦੀ ਖੁਸ਼ੀ ਨੂੰ ਸਮਝਦਾ ਹੈ।
ਮੰਨਿ ਜਾਣੈ = ਸ਼ਰਧਾ ਰੱਖ ਕੇ ਵੇਖੇ, ਮੰਨ ਕੇ ਵੇਖੇ। ਮਨਿ = ਮਨ ਵਿਚ।
ਜੇ ਕੋਈ ਮਨੁੱਖ ਆਪਣੇ ਅੰਦਰ ਲਗਨ ਲਾ ਕੇ ਵੇਖੇ ॥੧੨॥

ਮੰਨੈ ਸੁਰਤਿ ਹੋਵੈ ਮਨਿ ਬੁਧਿ
मंनै सुरति होवै मनि बुधि ॥
Mannai suraṯ hovai man buḏẖ.
The faithful have intuitive awareness and intelligence.
ਨਾਮ ਵਿੱਚ ਸੱਚਾ ਭਰੋਸਾ ਕਰਨ ਦੁਆਰਾ ਇਨਸਾਨ ਦੇ ਚਿੱਤ ਤੇ ਸਮਝ ਅੰਦਰ ਈਸ਼ਵਰੀ ਗਿਆਤ ਪਰਵੇਸ਼ ਕਰ ਜਾਂਦੀ ਹੈ।
ਮੰਨੈ = ਮੰਨਣ ਕਰਕੇ, ਜੇ ਮੰਨ ਲਈਏ, ਜੇ ਮਨ ਪਤੀਜ ਜਾਏ, ਜੇ ਪ੍ਰਭੂ ਦੇ ਨਾਮ ਵਿਚ ਲਗਨ ਲੱਗ ਜਾਏ।
ਜੇਮਨੁੱਖ ਦੇ ਮਨ ਵਿਚ ਪ੍ਰਭੂ ਦੇ ਨਾਮ ਦੀ ਲਗਨ ਲੱਗ ਜਾਏ, ਤਾਂ ਉਸ ਦੀ ਸੁਰਤ ਉੱਚੀ ਹੋਜਾਂਦੀ ਹੈ, ਉਸ ਦੇ ਮਨ ਵਿਚ ਜਾਗ੍ਰਤ ਆ ਜਾਂਦੀ ਹੈ, (ਭਾਵ, ਮਾਇਆ ਵਿਚ ਸੁੱਤਾ ਮਨ ਜਾਗਪੈਂਦਾ ਹੈ)

ਮੰਨੈ ਸਗਲ ਭਵਣ ਕੀ ਸੁਧਿ
मंनै सगल भवण की सुधि ॥
Mannai sagal bẖavaṇ kī suḏẖ.
The faithful know about all worlds and realms.
ਨਾਮ ਵਿੱਚ ਦਿਲੀ ਨਿਸਚਾ ਕਰਣ ਨਾਲ ਸਾਰੀਆਂ ਪੁਰੀਆਂ ਦੀ ਗਿਆਤ ਪਰਾਪਤ ਹੋ ਜਾਂਦੀ ਹੈ।
ਸੁਰਤ ਹੋਵੈ = (ਉੱਚੀ) ਸੁਰਤ ਹੋ ਜਾਂਦੀ ਹੈ। ਮਨਿ = ਮਨ ਵਿਚ। ਬੁਧਿ = ਜਾਗ੍ਰਤ। ਸੁਧਿ = ਖ਼ਬਰ, ਸੋਝੀ।
ਸਾਰੇ ਭਵਨਾਂ ਦੀ ਉਸ ਨੂੰ ਸੋਝੀ ਹੋ ਜਾਂਦੀ ਹੈ (ਕਿ ਹਰ ਥਾਂ ਪ੍ਰਭੂ ਵਿਆਪਕ ਹੈ।)

ਮੰਨੈ ਮੁਹਿ ਚੋਟਾ ਨਾ ਖਾਇ
मंनै मुहि चोटा ना खाइ ॥
Mannai muhi cẖotā nā kẖā▫e.
The faithful shall never be struck across the face.
ਵਾਹਿਗੁਰੂ ਦਾ ਉਪਾਸ਼ਕ ਆਪਣੇ ਚਿਹਰੇ ਉਤੇ ਸੱਟਾਂ ਨਹੀਂ ਸਹਾਰਦਾ।
ਮੁਹਿ = ਮੂੰਹ ਉੱਤੇ। ਚੋਟਾ = ਸੱਟਾਂ।
ਉਹ ਮਨੁੱਖ (ਸੰਸਾਰ ਦੇ ਵਿਕਾਰਾਂ ਦੀਆਂ) ਸੱਟਾਂ ਮੂੰਹ ਉੱਤੇ ਨਹੀਂ ਖਾਦਾ (ਭਾਵ, ਸੰਸਾਰਕ ਵਿਕਾਰ ਉਸ ਉੱਤੇ ਦਬਾ ਨਹੀਂ ਪਾ ਸਕਦੇ),

ਮੰਨੈ ਜਮ ਕੈ ਸਾਥਿ ਜਾਇ
मंनै जम कै साथि न जाइ ॥
Mannai jam kai sāth na jā▫e.
The faithful do not have to go with the Messenger of Death.
ਸਾਈਂ ਦੇ ਨਾਮ ਵਿੱਚ ਅੰਤ੍ਰੀਵ ਇਤਬਾਰ ਰਾਹੀਂ ਬੰਦਾ ਮੌਤ ਦੇ ਦੂਤ ਦੇ ਨਾਲ ਨਹੀਂ ਜਾਂਦਾ।
ਜਮ ਕੈ ਸਾਥਿ = ਜਮਾਂ ਦੇ ਨਾਲ।
ਅਤੇ ਜਮਾਂ ਨਾਲ ਉਸ ਨੂੰ ਵਾਹ ਨਹੀਂ ਪੈਂਦਾ (ਭਾਵ, ਉਹ ਜਨਮ ਮਰਨ ਦੇ ਗੇੜ ਵਿਚੋਂ ਬਚ ਜਾਂਦਾ ਹੈ)।

ਐਸਾ ਨਾਮੁ ਨਿਰੰਜਨੁ ਹੋਇ
ऐसा नामु निरंजनु होइ ॥
Aisā nām niranjan ho▫e.
Such is the Name of the Immaculate Lord.
ਇਹੋ ਜੇਹਾ ਹੈ ਵਾਹਿਗੁਰੂ ਦਾ ਬੇ-ਦਾਗ ਨਾਮ।
xxx
ਅਕਾਲਪੁਰਖ ਦਾ ਨਾਮ, ਜੋ ਮਾਇਆ ਦੇ ਪਰਭਾਵ ਤੋਂ ਪਰੇ ਹੈ, ਇੱਡਾ (ਉੱਚਾ) ਹੈ (ਕਿ ਇਸ ਵਿਚਜੁੜਨ ਵਾਲਾ ਭੀ ਉੱਚੀ ਆਤਮਕ ਅਵਸਥਾ ਵਾਲਾ ਹੋ ਜਾਂਦਾ ਹੈ, ਪਰ ਇਹ ਗੱਲ ਤਾਂ ਹੀ ਸਮਝ ਵਿਚਆਉਂਦੀ ਹੈ),

ਜੇ ਕੋ ਮੰਨਿ ਜਾਣੈ ਮਨਿ ਕੋਇ ੧੩॥
जे को मंनि जाणै मनि कोइ ॥१३॥
Je ko man jāṇai man ko▫e. ||13||
Only one who has faith comes to know such a state of mind. ||13||
ਜੇਕਰ ਕੋਈ ਜਣਾ ਸਾਈ ਦੇ ਨਾਮ ਉਤੇ ਭਰੋਸਾ ਧਾਰਨ ਕਰ ਲਵੇ, ਤਦ ਉਹ ਆਪਣੇ ਚਿੱਤ ਅੰਦਰ ਇਸ ਨੂੰ ਸਮਝ ਲਵੇਗਾ।
xxx
ਜੇ ਕੋਈ ਮਨੁੱਖ ਆਪਣੇ ਮਨ ਵਿਚ ਹਰਿ-ਨਾਮ ਦੀ ਲਗਨ ਪੈਦਾ ਕਰ ਲਏ ॥੧੩॥

ਮੰਨੈ ਮਾਰਗਿ ਠਾਕ ਪਾਇ
मंनै मारगि ठाक न पाइ ॥
Mannai mārag ṯẖāk na pā▫e.
The path of the faithful shall never be blocked.
ਹਰੀ-ਨਾਮ ਉਤੇ ਭਰੋਸਾ ਰੱਖਣ ਵਾਲੇ ਨੂੰ ਰਾਹ ਵਿੱਚ ਰੁਕਾਵਟ ਨਹੀਂ ਵਾਪਰਦੀ।
ਮਾਰਗਿ = ਮਾਰਗ ਵਿਚ, ਰਾਹ ਵਿਚ। ਠਾਕ = ਰੋਕ। ਠਾਕ ਨ ਪਾਇ = ਰੋਕ ਨਹੀਂ ਪੈਂਦੀ।
ਜੇ ਮਨੁੱਖ ਦਾ ਮਨ ਨਾਮ ਵਿਚ ਪਤੀਜ ਜਾਏ ਤਾਂ ਜ਼ਿਦੰਗੀ ਦੇ ਸਫ਼ਰ ਵਿਚ ਵਿਚਾਰ ਆਦਿਕ ਦੀ ਕੋਈ ਰੋਕ ਨਹੀਂ ਪੈਂਦੀ।

ਮੰਨੈ ਪਤਿ ਸਿਉ ਪਰਗਟੁ ਜਾਇ
मंनै पति सिउ परगटु जाइ ॥
Mannai paṯ si▫o pargat jā▫e.
The faithful shall depart with honor and fame.
ਨਾਮ ਉਤੇ ਨਿਸਚਾ ਰੱਖਣ ਵਾਲਾ ਇੱਜ਼ਤ ਅਤੇ ਪਰਸਿੱਧਤਾ ਨਾਲ ਜਾਂਦਾ ਹੈ।
ਪਤਿ ਸਿਉ = ਇੱਜ਼ਤ ਨਾਲ। ਪਰਗਟੁ = ਪਰਸਿੱਧ ਹੋ ਕੇ।
ਉਹ (ਸੰਸਾਰ ਵਿਚ) ਸ਼ੋਭਾ ਖੱਟ ਕੇ ਇੱਜ਼ਤ ਨਾਲ ਜਾਂਦਾ ਹੈ।

ਮੰਨੈ ਮਗੁ ਚਲੈ ਪੰਥੁ
मंनै मगु न चलै पंथु ॥
Mannai mag na cẖalai panth.
The faithful do not follow empty religious rituals.
ਨਾਮ ਉਤੇ ਭਰੋਸਾ ਰੱਖਣ ਵਾਲਾ ਸੰਸਾਰੀ ਰਾਹਾਂ ਅਤੇ ਕਰਮਕਾਂਡੀ ਧਾਰਮਕ ਰਸਤਿਆਂ ਤੇ ਨਹੀਂ ਟੁਰਦਾ।
xxx
ਉਹਫਿਰ (ਦੁਨੀਆਂ ਦੇ ਵੱਖੋ-ਵੱਖਰੇ ਮਜ਼ਹਬਾਂ ਦੇ ਦੱਸੇ) ਰਸਤਿਆਂ 'ਤੇ ਨਹੀਂ ਤੁਰਦਾ (ਭਾਵ, ਉਸ ਦੇ ਅੰਦਰ ਇਹ ਵਿਖੇਪਤਾ ਨਹੀਂ ਰਹਿੰਦੀ ਕਿ ਇਹ ਰਸਤਾ ਚੰਗਾ ਹੈ ਤੇ ਇਹ ਮੰਦਾ ਹੈ)।

ਮੰਨੈ ਧਰਮ ਸੇਤੀ ਸਨਬੰਧੁ
मंनै धरम सेती सनबंधु ॥
Mannai ḏẖaram seṯī san▫banḏẖ.
The faithful are firmly bound to the Dharma.
ਹਰੀ ਨਾਮ ਅੰਦਰ ਭਰੋਸਾ ਧਾਰਨ ਕਰਨ ਵਾਲੇ ਦਾ ਸਚਾਈ ਨਾਲ ਮੇਲ ਹੁੰਦਾ ਹੈ।
ਸੇਤੀ = ਨਾਲ। ਸਨਬੰਧੁ = ਸਾਕ, ਰਿਸ਼ਤਾ, ਜੋੜ।
ਉਸ ਮਨੁੱਖ ਦਾ ਧਰਮ ਨਾਲ (ਸਿੱਧਾ) ਜੋੜ ਬਣ ਜਾਂਦਾ ਹੈ।

ਐਸਾ ਨਾਮੁ ਨਿਰੰਜਨੁ ਹੋਇ
ऐसा नामु निरंजनु होइ ॥
Aisā nām niranjan ho▫e.
Such is the Name of the Immaculate Lord.
ਇਹੋ ਜਿਹਾ ਹੈ ਵਾਹਿਗੁਰੂ ਦਾ ਬੇਦਾਗ ਨਾਮ।
xxx
ਅਕਾਲਪੁਰਖ ਦਾ ਨਾਮ ਜੋ ਮਾਇਆ ਦੇ ਪ੍ਰਭਾਵ ਤੋਂ ਪਰ੍ਹੇ ਹੈ, ਏਡਾ (ਉੱਚਾ) ਹੈ, (ਕਿ ਇਸ ਵਿਚਜੁੜਨ ਵਾਲਾ ਭੀ ਉੱਚੀ ਆਤਮਕ ਅਵਸਥਾ ਵਾਲਾ ਹੋ ਜਾਂਦਾ ਹੈ, ਪਰ ਇਹ ਗੱਲ ਤਾਂ ਹੀ ਸਮਝ ਵਿਚਆਉਂਦੀ ਹੈ)

ਜੇ ਕੋ ਮੰਨਿ ਜਾਣੈ ਮਨਿ ਕੋਇ ੧੪॥
जे को मंनि जाणै मनि कोइ ॥१४॥
Je ko man jāṇai man ko▫e. ||14||
Only one who has faith comes to know such a state of mind. ||14||
ਜੇਕਰ ਕੋਈ ਜਣਾ ਸਾਈਂ ਦੇ ਨਾਮ ਉਤੇ ਭਰੋਸਾ ਧਾਰਨ ਕਰ ਲਵੇ, ਤਦ ਉਹ ਆਪਣੇ ਚਿੱਤ ਅੰਦਰ ਇਸ ਨੂੰ ਸਮਝ ਲਵੇਗਾ।
xxx
ਜੇ ਕੋਈ ਮਨੁੱਖ ਆਪਣੇ ਮਨ ਵਿਚ ਹਰਿ-ਨਾਮ ਦੀ ਲਗਨ ਪੈਦਾ ਕਰ ਲਏ ॥੧੪॥

ਮੰਨੈ ਪਾਵਹਿ ਮੋਖੁ ਦੁਆਰੁ
मंनै पावहि मोखु दुआरु ॥
Mannai pāvahi mokẖ ḏu▫ār.
The faithful find the Door of Liberation.
ਪ੍ਰਭੂ ਦੀ ਆਗਿਆ ਦਾ ਪਾਲਣ ਕਰਨ ਵਾਲਾ ਮੁਕਤੀ ਦਾ ਦਰਵਾਜ਼ਾ ਪਾ ਲੈਂਦਾ ਹੈ।
ਪਾਵਹਿ = ਲੱਭ ਲੈਂਦੇ ਹਨ। ਮੋਖੁ ਦੁਆਰੁ = ਮੁਕਤੀ ਦਾ ਦਰਵਾਜ਼ਾ, 'ਕੂੜ' ਤੋਂ ਖ਼ਲਾਸੀ ਪਾਣ ਦਾ ਰਾਹ।
ਜੇ ਮਨ ਵਿਚ ਪ੍ਰਭੂ ਦੇ ਨਾਮ ਦੀ ਲਗਨ ਲੱਗ ਜਾਏ, ਤਾਂ (ਮਨੁੱਖ) 'ਕੂੜ' ਤੋਂ ਖ਼ਲਾਸੀ ਪਾਣ ਦਾ ਰਾਹ ਲੱਭ ਲੈਂਦੇ ਹਨ।

ਮੰਨੈ ਪਰਵਾਰੈ ਸਾਧਾਰੁ
मंनै परवारै साधारु ॥
Mannai parvārai sāḏẖār.
The faithful uplift and redeem their family and relations.
ਪ੍ਰਭੂ ਦੀ ਆਗਿਆ ਦਾ ਪਾਲਣ ਕਰਨਹਾਰ ਆਪਣੇ ਸਾਕਸੈਨ ਨੂੰ ਸੁਧਾਰ ਲੈਂਦਾ ਹੈ।
ਪਰਵਾਰੈ = ਪਰਵਾਰ ਨੂੰ। ਸਾਧਾਰੁ = ਆਧਾਰ ਸਹਿਤ ਕਰਦਾ ਹੈ, (ਅਕਾਲ ਪੁਰਖ ਦੀ) ਟੇਕ ਦ੍ਰਿੜ੍ਹ ਕਰਾਉਂਦਾ ਹੈ।
(ਇਹੋ ਜਿਹਾ ਮਨੁੱਖ) ਆਪਣੇ ਪਰਵਾਰ ਨੂੰ ਭੀ (ਅਕਾਲ ਪੁਰਖ ਦੀ) ਟੇਕ ਦ੍ਰਿੜ੍ਹ ਕਰਾਉਂਦਾ ਹੈ।

ਮੰਨੈ ਤਰੈ ਤਾਰੇ ਗੁਰੁ ਸਿਖ
मंनै तरै तारे गुरु सिख ॥
Mannai ṯarai ṯāre gur sikẖ.
The faithful are saved, and carried across with the Sikhs of the Guru.
ਪ੍ਰਭੂ ਦਾ ਹੁਕਮ ਮੰਨਣ ਵਾਲਾ ਆਪਣੇ ਆਪ ਨੂੰ ਬਚਾ ਲੈਂਦਾ ਹੈ ਅਤੇ ਗੁਰੂ ਦੇ ਸਿੱਖਾਂ ਦਾ ਪਾਰ ਉਤਾਰਾ ਕਰ ਦਿੰਦਾ ਹੈ।
ਤਰੈ ਗੁਰੁ = ਗੁਰੂ ਆਪਿ ਤਰਦਾ ਹੈ। ਸਿਖ = ਸਿੱਖਾਂ ਨੂੰ। ਤਾਰੇ ਸਿਖ = ਸਿੱਖਾਂ ਨੂੰ ਤਾਰਦਾ ਹੈ।
ਨਾਮ ਵਿਚ ਮਨ ਪਤੀਜਣ ਕਰਕੇ ਹੀ, ਸਤਿਗੁਰੂ (ਭੀ ਆਪ ਸੰਸਾਰ-ਸਾਗਰ ਤੋਂ) ਪਾਰ ਲੰਘ ਜਾਂਦਾ ਹੈ ਤੇ ਸਿੱਖਾਂ ਨੂੰ ਪਾਰ ਲੰਘਾਉਂਦਾ ਹੈ।

ਮੰਨੈ ਨਾਨਕ ਭਵਹਿ ਭਿਖ
मंनै नानक भवहि न भिख ॥
Mannai Nānak bẖavahi na bẖikẖ.
The faithful, O Nanak, do not wander around begging.
ਪ੍ਰਭੂ ਦਾ ਹੁਕਮ ਮੰਨਣ ਵਾਲਾ ਮੰਗਦਾ ਪਿੰਨਦਾ ਨਹੀਂ ਫਿਰਦਾ।
ਭਵਹਿ ਨ = ਨਹੀਂ ਭੌਂਦੇ।ਭਵਹਿ ਨ ਭਿਖ = ਭਿੱਖਿਆ ਲਈ ਨਹੀਂ ਭੌਂਦੇ ਫਿਰਦੇ, ਲੋੜਾਂ ਦੀ ਖ਼ਾਤਰ ਦਰ-ਦਰ ਨਹੀਂ ਰੁਲਦੇਫਿਰਦੇ, ਧਿਰ ਧਿਰ ਦੀ ਮੁਥਾਜੀ ਨਹੀਂ ਕਰਦੇ ਫਿਰਦੇ।
ਨਾਮ ਵਿਚ ਮਨ ਜੁੜਨ ਕਰ ਕੇ, ਹੇ ਨਾਨਕ! ਮਨੁੱਖ ਧਿਰ ਧਿਰ ਦੀ ਮੁਥਾਜੀ ਨਹੀਂ ਕਰਦੇ ਫਿਰਦੇ।

ਐਸਾ ਨਾਮੁ ਨਿਰੰਜਨੁ ਹੋਇ
ऐसा नामु निरंजनु होइ ॥
Aisā nām niranjan ho▫e.
Such is the Name of the Immaculate Lord.
ਐਹੋ ਜਿਹਾ ਹੈ ਵਾਹਿਗੁਰੂ ਦਾ-ਬੇਦਾਗ ਨਾਮ।
xxx
ਅਕਾਲਪੁਰਖ ਦਾ ਨਾਮ, ਜੋ ਮਾਇਆ ਦੇ ਪਰਭਾਵ ਤੋਂ ਪਰੇ ਹੈ, ਏਡਾ (ਉੱਚਾ) ਹੈ (ਕਿ ਇਸ ਵਿਚ ਜੁੜਨਵਾਲਾ ਭੀ ਉੱਚੇ ਜੀਵਨ ਵਾਲਾ ਹੋ ਜਾਂਦਾ ਹੈ, ਪਰ ਇਹ ਗੱਲ ਤਾਂ ਹੀ ਸਮਝ ਵਿਚ ਆਉਂਦੀ ਹੈ),

ਜੇ ਕੋ ਮੰਨਿ ਜਾਣੈ ਮਨਿ ਕੋਇ ੧੫॥
जे को मंनि जाणै मनि कोइ ॥१५॥
Je ko man jāṇai man ko▫e. ||15||
Only one who has faith comes to know such a state of mind. ||15||
ਜੇਕਰ ਕੋਈ ਜਣਾ ਸਾਈਂ ਦੇ ਨਾਮ ਉਤੇ ਭਰੋਸਾ ਧਾਰੇ, ਤਾਂ ਉਹ ਇਸ ਨੂੰ ਆਪਣੇ ਚਿੱਤ ਵਿੱਚ ਸਮਝ ਲਵੇਗਾ।
xxx
ਜੇ ਕੋਈ ਮਨੁੱਖ ਆਪਣੇ ਮਨ ਵਿਚ ਹਰਿ-ਨਾਮ ਦੀ ਲਗਨ ਪੈਦਾ ਕਰੇ ॥੧੫॥


The two lines at the end of each pauri/stanza are the following which are directive or deduction lines of essence. I repeat these below for consideration and as always any errors in so doing are mine and I stand corrected,

ਐਸਾ ਨਾਮੁ ਨਿਰੰਜਨੁ ਹੋਇ ਜੇ ਕੋ ਮੰਨਿ ਜਾਣੈ ਮਨਿ ਕੋਇ
Aisā nām niranjan ho▫e. Je ko man jāṇai man ko▫e.

Such is the Name of the Immaculate Lord. Only one who has faith comes to know such a state of mind.

ਇਹੋ ਜਿਹਾ ਹੈ ਪਵਿੱਤਰ ਪ੍ਰਭੂ ਦਾ ਨਾਮ। ਜੇਕਰ ਕੋਈ ਜਣਾ ਰੱਬ ਦੀ ਤਾਬੇਦਾਰੀ ਕਰੇ, ਐਸਾ ਵਿਰਲਾ ਜੀਵ ਆਪਣੇ ਚਿੱਤ ਅੰਦਰ ਹੀ ਉਸ ਦੀ ਖੁਸ਼ੀ ਨੂੰ ਸਮਝਦਾ ਹੈ।

ਐਸਾ = ਅਜਿਹਾ, ਇੱਡਾ ਉੱਚਾ। ਹੋਇ = ਹੈ। ਮੰਨਿ = ਸ਼ਰਧਾ ਧਾਰ ਕੇ, ਲਗਨ ਲਾ ਕੇ। ਮੰਨਿ ਜਾਣੈ = ਸ਼ਰਧਾ ਰੱਖ ਕੇ ਵੇਖੇ, ਮੰਨ ਕੇ ਵੇਖੇ। ਮਨਿ = ਮਨ ਵਿਚ।

ਅਕਾਲਪੁਰਖ ਦਾ ਨਾਮ ਬਹੁਤ (ਉੱਚਾ) ਹੈ ਤੇ ਮਾਇਆ ਦੇ ਪਰਭਾਵ ਤੋਂ ਪਰੇ ਹੈ, (ਇਸ ਵਿਚ ਜੁੜਨਵਾਲਾ ਭੀ ਉੱਚੀ ਆਤਮਕ ਅਵਸਥਾ ਵਾਲਾ ਹੋ ਜਾਂਦਾ ਹੈ, ਪਰ ਇਹ ਗੱਲ ਤਾਂ ਹੀ ਸਮਝ ਵਿੱਚਆਉਂਦੀ ਹੈ) ਜੇ ਕੋਈ ਮਨੁੱਖ ਆਪਣੇ ਅੰਦਰ ਲਗਨ ਲਾ ਕੇ ਵੇਖੇ ॥

ESSENCE: Guru ji describe a higher state of being and understanding. Such a state being indescribable and within if one so seeks and sees.
http://www.srigranth.org/servlet/gurbani.gurbani?Action=Page&Param=3&g=1&h=1&r=1&t=1&p=1&fb=0&k=1

There is virtually unlimited musical potential in Sri Guru Granth Sahib Ji as it is all written in style rags/"musical regimens". This group does it well in this rendition.

Thanks for your post.

Sat Sri Akal.kudihugkaurhug

PS: The lady has beautiful voice indeed. It is however a performance oriented setting versus spiritual but to each their own. She appears sitting in front of a harmonium but there are no harmonium sounds in the music. They probably can watch out for small things.

Otherwise, great and wonderful sounds that appear to be much in line with the wonderful words. I certainly could close my eyes and enjoy. Marvelous effort and thank you again for bringing it forward.
 
Last edited:

❤️ CLICK HERE TO JOIN SPN MOBILE PLATFORM

Top