• Welcome to all New Sikh Philosophy Network Forums!
    Explore Sikh Sikhi Sikhism...
    Sign up Log in

News Creation In Sri Guru Granth Sahib Ji (ਰੋਜ਼ਾਨਾ ਸਪੋਕਸਮੈਨ)

spnadmin

1947-2014 (Archived)
SPNer
Jun 17, 2004
14,500
19,219

Attachments

  • Rozanna 2.jpg
    Rozanna 2.jpg
    114.4 KB · Reads: 371

Ambarsaria

ੴ / Ik▫oaʼnkār
Writer
SPNer
Dec 21, 2010
3,384
5,690
Some comments for consideration. The article starts with a tuk from Japji Sahib Pauri 21. I have tried to give my translation below in italics blue,


ਤੀਰਥੁ ਤਪੁ ਦਇਆ ਦਤੁ ਦਾਨੁ

तीरथु तपु दइआ दतु दानु ॥
Ŧirath ṯap ḏa▫i▫ā ḏaṯ ḏān.
Pilgrimages, austere discipline, compassion and charity -
ਯਾਤਰਾ, ਤਪੱਸਿਆ, ਰਹਿਮ ਅਤੇ ਖੈਰਾਤ ਦੇਣੀ,
ਦਤੁ = ਦਿੱਤਾ ਹੋਇਆ।

ਤੀਰਥ ਜਾਤ੍ਰਾ, ਤਪਾਂ ਦੀ ਸਾਧਨਾ, (ਜੀਆਂ ਤੇ) ਦਇਆ ਕਰਨੀ, ਦਿੱਤਾ ਹੋਇਆ ਦਾਨ (ਇਹਨਾਂ ਕਰਮਾਂ ਦੇ ਵੱਟੇ);
Pilgrimages, rigor body discipline, mercifulness, giving alms
ਜੇ ਕੋ ਪਾਵੈ ਤਿਲ ਕਾ ਮਾਨੁ

जे को पावै तिल का मानु ॥
Je ko pāvai ṯil kā mān.
these, by themselves, bring only an iota of merit.
ਜੇਕਰ ਪਾਉਣ ਤਾਂ ਕੁੰਜਕ ਮਾਤ੍ਰ (ਕਦਰ) ਜਾਂ ਸਨਮਾਨ ਪਾਉਂਦੀਆਂ ਹਨ।
ਜੇ ਕੋ ਪਾਵੈ = ਜੇ ਕੋਈ ਮਨੁੱਖ ਪ੍ਰਾਪਤ ਕਰੇ, ਜੇ ਕਿਸੇ ਮਨੁੱਖ ਨੂੰ ਮਿਲ ਭੀ ਜਾਏ, ਤਾਂ। ਤਿਲ ਕਾ = ਤਿਲ ਮਾਤਰ, ਰਤਾ-ਮਾਤਰ। ਮਾਨੁ = ਆਦਰ, ਵਡਿਆਈ।

ਜੇ ਕਿਸੇ ਮਨੁੱਖ ਨੂੰ ਕੋਈ ਵਡਿਆਈ ਮਿਲ ਭੀ ਜਾਏ, ਤਾਂ ਰਤਾ-ਮਾਤਰ ਹੀ ਮਿਲਦੀ ਹੈ।
Such who receive honor so miniscule
ਸੁਣਿਆ ਮੰਨਿਆ ਮਨਿ ਕੀਤਾ ਭਾਉ

सुणिआ मंनिआ मनि कीता भाउ ॥
Suṇi▫ā mani▫ā man kīṯā bẖā▫o.
Listening and believing with love and humility in your mind,
ਜੇ ਕੋਈ ਦਿਲ ਨਾਲ ਹਰੀ ਨਾਮ ਨੂੰ ਸਰਵਣ ਮੰਨਣ ਅਤੇ ਪ੍ਰੀਤ ਕਰਦਾ ਹੈ,
ਸੁਣਿਆ = (ਜਿਸ ਮਨੁੱਖ ਨੇ)ਅਕਾਲ ਪੁਰਖ ਦਾ ਨਾਮ ਸੁਣ ਲਿਆ ਹੈ।। ਮੰਨਿਆ = (ਜਿਸ ਦਾ ਮਨ ਉਸ ਨਾਮ ਨੂੰ ਸੁਣ ਕੇ) ਮੰਨਗਿਆ ਹੈ, ਪਤੀਜ ਗਿਆ ਹੈ। ਮਨਿ = ਮਨ ਵਿਚ। ਭਾਉ ਕੀਤਾ = (ਜਿਸ ਨੇ) ਪ੍ਰੇਮ ਕੀਤਾ ਹੈ।

(ਪਰਜਿਸ ਮਨੁੱਖ ਨੇ ਅਕਾਲ ਪੁਰਖ ਦੇ ਨਾਮ ਵਿਚ) ਸੁਰਤ ਜੋੜੀ ਹੈ, (ਜਿਸ ਦਾ ਮਨ ਨਾਮ ਵਿਚ)ਪਤੀਜ ਗਿਆ ਹੈ. (ਅਤੇ ਜਿਸ ਨੇ ਆਪਣੇ ਮਨ) ਵਿਚ (ਅਕਾਲ ਪੁਰਖ ਦਾ) ਪਿਆਰ ਜਮਾਇਆ ਹੈ,
Heard in the heart “of the creator”, so developed understanding and loved

ਅੰਤਰਗਤਿ ਤੀਰਥਿ ਮਲਿ ਨਾਉ

अंतरगति तीरथि मलि नाउ ॥
Anṯargaṯ ṯirath mal nā▫o.
cleanse yourself with the Name, at the sacred shrine deep within.
ਉਹ ਆਪਣੇ ਅੰਦਰਲੇ ਧਰਮ ਅਸਥਾਨ ਵਿੱਚ ਚੰਗੀ ਤਰ੍ਹਾਂ ਨਹਾਕੇ ਮੁਕਤੀ ਪਾ ਲੈਂਦਾ ਹੈ।
ਅੰਤਰਗਤਿ = ਅੰਦਰਲਾ। ਤੀਰਥਿ = ਤੀਰਥ ਉੱਤੇ। ਅੰਤਰਗਤਿ ਤੀਰਥਿ = ਅੰਦਰਲੇ ਤੀਰਥ ਉੱਤੇ। ਮਲਿ = ਮਲ ਮਲ ਕੇ, ਚੰਗੀ ਤਰ੍ਹਾਂ। ਨਾਉ = ਇਸ਼ਨਾਨ (ਕੀਤਾ ਹੈ)।

ਉਸਮਨੁੱਖ ਨੇ (ਮਾਨੋ) ਆਪਣੇ ਅੰਦਰਲੇ ਤੀਰਥ ਵਿਚ ਮਲ ਮਲ ਕੇ ਇਸ਼ਨਾਨ ਕਰ ਲਿਆ ਹੈ (ਭਾਵ, ਉਸਮਨੁੱਖ ਨੇ ਆਪਣੇ ਅੰਦਰ ਵੱਸ ਰਹੇ ਅਕਾਲ ਪੁਰਖ ਵਿਚ ਜੁੜ ਕੇ ਚੰਗੀ ਤਰ੍ਹਾਂ ਆਪਣੇ ਮਨ ਦੀਮੈਲ ਲਾਹ ਲਈ ਹੈ)।
Internally have so thoroughly cleansed self
ਸਭਿ ਗੁਣ ਤੇਰੇ ਮੈ ਨਾਹੀ ਕੋਇ

सभि गुण तेरे मै नाही कोइ ॥
Sabẖ guṇ ṯere mai nāhī ko▫e.
All virtues are Yours, Lord, I have none at all.
ਸਮੂਹ ਨੇਕੀਆਂ ਤੈਡੀਆਂ ਹਨ ਹੇ ਸਾਈਂ! ਮੇਰੇ ਵਿੱਚ ਕੋਈ ਨਹੀਂ।
ਸਭਿ = ਸਾਰੇ। ਮੈ ਨਾਹੀ ਕੋਇ = ਮੈਂ ਕੋਈ ਨਹੀਂ ਹਾਂ, ਮੇਰੀ ਕੋਈ ਪਾਂਇਆਂ ਨਹੀਂ ਹੈ।

ਮੇਰੀ ਕੋਈ ਪਾਂਇਆਂ ਨਹੀਂ (ਕਿ ਮੈਂ ਤੇਰੇ ਗੁਣ ਗਾ ਸਕਾਂ), ਇਹ ਸਭ ਤੇਰੀਆਂ ਹੀ ਵਡਿਆਈਆਂ ਹਨ।
All virtues in creator “in you”, I am nobody
ਵਿਣੁ ਗੁਣ ਕੀਤੇ ਭਗਤਿ ਹੋਇ

विणु गुण कीते भगति न होइ ॥
viṇ guṇ kīṯe bẖagaṯ na ho▫e.
Without virtue, there is no devotional worship.
ਉਤਕ੍ਰਿਸ਼ਟਤਾਈਆਂ ਹਾਸਲ ਕਰਨ ਦੇ ਬਾਝੋਂ ਸੁਆਮੀ ਦੀ ਪਰੇਮ-ਮਈ ਸੇਵਾ ਨਹੀਂ ਕੀਤੀ ਜਾ ਸਕਦੀ।
ਵਿਣੁ ਗੁਣੁ ਕੀਤੇ = ਗੁਣ ਪੈਦਾ ਕਰਨ ਤੋਂ ਬਿਨਾ, ਜੇ ਤੂੰ ਗੁਣ ਪੈਦਾ ਨਾਹ ਕਰੇਂ, ਜੇ ਤੂੰ ਆਪਣੇ ਗੁਣ ਮੇਰੇ ਵਿਚ ਉਤਪੰਨ ਨਾਹ ਕਰੇਂ। ਨ ਹੋਇ = ਨਹੀਂ ਹੋ ਸਕਦੀ।

(ਹੇ ਅਕਾਲ ਪੁਰਖ!) ਜੇ ਤੂੰ (ਆਪ ਆਪਣੇ) ਗੁਣ (ਮੇਰੇ ਵਿਚ) ਪੈਦਾ ਨਾਹ ਕਰੇਂ ਤਾਂ ਮੈਥੋਂ ਤੇਰੀ ਭਗਤੀ ਨਹੀਂ ਹੋ ਸਕਦੀ।
If not blessed with virtue, cannot so piously dwell in understanding of so
ਸੁਅਸਤਿ ਆਥਿ ਬਾਣੀ ਬਰਮਾਉ

सुअसति आथि बाणी बरमाउ ॥
Su▫asaṯ āth baṇī barmā▫o.
I bow to the Lord of the World, to His Word, to Brahma the Creator.
ਮੇਰੀ ਨਿਮਸਕਾਰ ਹੈ ਪ੍ਰਭੂ ਨੂੰ ਜੋ ਆਪ ਹੀ ਸੰਸਾਰੀ ਪਦਾਰਥ ਅਤੇ ਲਫਜ਼ ਬਰ੍ਹਮਾ ਆਦਿਕ ਹੈ।
ਸੁਅਸਤਿ = ਜੈ ਹੋਵੇ ਤੇਰੀ, ਤੂੰ ਸਦਾ ਅਟੱਲ ਰਹੇਂ (ਭਾਵ, ਮੈਂ ਤੇਰਾ ਹੀ ਆਸਰਾ ਲੈਂਦਾ ਹਾਂ)। ਬਰਮਾਉ = ਬ੍ਰਹਮਾ।

(ਹੇਨਿਰੰਕਾਰ!) ਤੇਰੀ ਸਦਾ ਜੈ ਹੋਵੇ! ਤੂੰ ਆਪ ਹੀ ਮਾਇਆ ਹੈਂ, ਤੂੰ ਆਪ ਹੀ ਬਾਣੀ ਹੈਂ, ਤੂੰਆਪ ਹੀ ਬ੍ਰਹਮਾ ਹੈਂ (ਭਾਵ, ਇਸ ਸ੍ਰਿਸ਼ਟੀ ਨੂੰ ਬਣਾਨ ਵਾਲੇ ਮਾਇਆ, ਬਾਣੀ ਜਾਂ ਬ੍ਰਹਮਾਤੈਥੋਂ ਵੱਖਰੀ ਹਸਤੀ ਵਾਲੇ ਨਹੀਂ ਹਨ, ਜੋ ਲੋਕਾਂ ਨੇ ਮੰਨ ਰੱਖੇ ਹਨ।)
Glorious immortal one you for all of worldly items, creation and the creator
ਸਤਿ ਸੁਹਾਣੁ ਸਦਾ ਮਨਿ ਚਾਉ

सति सुहाणु सदा मनि चाउ ॥
Saṯ suhāṇ saḏā man cẖā▫o.
He is Beautiful, True and Eternally Joyful.
ਉਹ ਸੱਚਾ ਅਤੇ ਸੁੰਦਰ ਹੈ ਅਤੇ ਪਰਮ ਅਨੰਦ ਸਦੀਵ ਹੀ ਉਸਦੇ ਚਿੱਤ ਅੰਦਰ ਵਸਦਾ ਹੈ।
ਸਤਿ = ਸਦਾ-ਥਿਰ। ਸੁਹਾਣੁ = ਸੁਬਹਾਨ, ਸੋਹਣਾ। ਮਨਿ ਚਾਉ = ਮਨ ਵਿਚ ਖਿੜਾਉ।

ਤੂੰ ਸਦਾ-ਥਿਰ ਹੈਂ, ਸੋਹਣਾ ਹੈਂ, ਤੇਰੇ ਮਨ ਵਿਚ ਸਦਾ ਖਿੜਾਉ ਹੈ, (ਤੂੰ ਹੀ ਜਗਤ ਰਚਣ ਵਾਲਾ ਹੈਂ, ਤੈਨੂੰ ਹੀ ਪਤਾ ਹੈ ਤੂੰ ਕਦੋਂ ਬਣਾਇਆ)।
Eternal, enchanting, for ever joy ebullition in mind
ਕਵਣੁ ਸੁ ਵੇਲਾ ਵਖਤੁ ਕਵਣੁ ਕਵਣ ਥਿਤਿ ਕਵਣੁ ਵਾਰੁ

कवणु सु वेला वखतु कवणु कवण थिति कवणु वारु ॥
Kavaṇ so velā vakẖaṯ kavaṇ kavaṇ thiṯ kavaṇ vār.
What was that time, and what was that moment? What was that day, and what was that date?
ਉਹ ਕਿਹੜਾ ਸਮਾਂ, ਕਿਹੜਾ ਮੁਹਤ, ਕਿਹੜੀ ਤਿੱਥ, ਕਿਹੜਾ ਦਿਨ,
ਵੇਲਾ = ਸਮਾ। ਵਖਤੁ =ਸਮਾ, ਵਕਤ। ਥਿਤਿ ਵਾਰੁ = ਚੰਦ੍ਰਮਾ ਦੀ ਚਾਲ ਤੋਂ ਥਿਤਾਂ ਗਿਣੀਆਂ ਜਾਂਦੀਆਂ ਹਨ, ਜਿਵੇਂ:ਏਕਮ, ਦੂਜ, ਤੀਜ ਆਦਿਕ ਅਤੇ ਸੂਰਜ ਤੋਂ ਦਿਨ ਰਾਤ ਤੇ ਵਾਰ, ਸੋਮ, ਮੰਗਲ ਆਦਿਕ।

ਕਿਹੜਾ ਉਹ ਵੇਲਾ ਤੇ ਵਕਤ ਸੀ, ਕਿਹੜੀ ਥਿਤ ਸੀ, ਕਿਹੜਾ ਦਿਨ ਸੀ,
What times, what time of day, what lunar day, what day of the week
ਕਵਣਿ ਸਿ ਰੁਤੀ ਮਾਹੁ ਕਵਣੁ ਜਿਤੁ ਹੋਆ ਆਕਾਰੁ

कवणि सि रुती माहु कवणु जितु होआ आकारु ॥
Kavaṇ sė ruṯī māhu kavaṇ jiṯ ho▫ā ākār.
What was that season, and what was that month, when the Universe was created?
ਅਤੇ ਉਹ ਕਿਹੜਾ ਮੌਸਮ ਅਤੇ ਕਿਹੜਾ ਮਹੀਨਾ ਸੀ, ਜਦ ਸੰਨਸਾਰ (ਰਚਨਾ) ਦਾ ਪਸਾਰਾ ਹੋਇਆ?
ਕਵਣਿ ਸਿ ਰੁਤੀ = ਕਿਹੜੀਆਂਉਹ ਰੁਤਾਂ ਸਨ। ਮਾਹੁ = ਮਹੀਨਾ। ਕਵਣੁ = ਕਿਹੜਾ। ਜਿਤੁ = ਜਿਸ ਵਿਚ, ਜਿਸ ਵੇਲੇ। ਹੋਆ =ਹੋਂਦ ਵਿਚ ਆਇਆ, ਪੈਦਾ ਹੋਇਆ, ਬਣਿਆ। ਆਕਾਰੁ = ਇਹ ਦਿੱਸਣ ਵਾਲਾ ਸੰਸਾਰ।

ਕਿਹੜੀਆਂ ਉਹ ਰੁੱਤਾਂ ਸਨ ਅਤੇ ਕਿਹੜਾ ਉਹ ਮਹੀਨਾ ਸੀ, ਜਦੋਂ ਇਹ ਸੰਸਾਰ ਬਣਿਆ ਸੀ?
What season, what month, when creation was created
ਵੇਲ ਪਾਈਆ ਪੰਡਤੀ ਜਿ ਹੋਵੈ ਲੇਖੁ ਪੁਰਾਣੁ

वेल न पाईआ पंडती जि होवै लेखु पुराणु ॥
vel na pā▫ī▫ā pandṯī jė hovai lekẖ purāṇ.
The Pandits, the religious scholars, cannot find that time, even if it is written in the Puraanas.
ਪੰਡਤਾ ਨੂੰ ਵੇਲੇ ਦਾ ਪਤਾ ਨਹੀਂ ਭਾਵੇਂ ਪੁਰਾਨਾ ਦੀ ਲਿਖਤ ਅੰਦਰ ਇਸ ਦਾ ਜ਼ਿਕਰ ਭੀ ਹੋਵੇ।
ਵੇਲ = ਸਮਾ, ਵੇਲਾ। ਪਾਇਆ =ਪਾਈ, ਲੱਭੀ। ਵੇਲ ਨ ਪਾਈਆ = ਸਮਾ ਨਾਹ ਲੱਭਾ। (ਨੋਟ: 'ਵੇਲਾ' ਪੁਲਿੰਗ ਹੈ ਤੇ 'ਵੇਲ' ਇਸਤ੍ਰੀ-ਲਿੰਗ ਹੈ)। ਪੰਡਤੀ = ਪੰਡਤਾਂ ਨੇ। ਜਿ = ਨਹੀਂ ਤਾਂ। ਹੋਵੈ = ਹੁੰਦਾ, ਬਣਿਆਹੁੰਦਾ। ਲੇਖੁ = ਮਜ਼ਮੂਨ। ਲੇਖੁ ਪੁਰਾਣੁ = ਪੁਰਾਣ-ਰੂਪ ਲੇਖ, ਇਸ ਲੇਖ ਵਾਲਾ ਪੁਰਾਣ (ਭਾਵ, ਜਿਵੇਂ ਹੋਰ ਕਈ ਪੁਰਾਣ ਬਣੇ ਹਨ, ਇਸ ਮਜ਼ਮੂਨ ਦਾ ਭੀ ਇਕ ਪੁਰਾਣ ਬਣਿਆ ਹੁੰਦਾ)।

(ਕਦੋਂ ਇਹ ਸੰਸਾਰ ਬਣਿਆ?) ਉਸ ਸਮੇਂ ਦਾ ਪੰਡਤਾਂ ਨੂੰ ਭੀ ਪਤਾ ਨਾਹ ਲੱਗਾ। ਜੇ ਪਤਾ ਹੁੰਦਾ ਤਾਂ (ਇਸ ਮਜ਼ਮੂਨ ਉੱਤੇ ਭੀ) ਇਕ ਪੁਰਾਣ ਲਿਖਿਆ ਹੁੰਦਾ।
Pandits (Hindu scholar/Priest) did not determine the time, otherwise there will be a treatise
ਵਖਤੁ ਪਾਇਓ ਕਾਦੀਆ ਜਿ ਲਿਖਨਿ ਲੇਖੁ ਕੁਰਾਣੁ

वखतु न पाइओ कादीआ जि लिखनि लेखु कुराणु ॥
vakẖaṯ na pā▫i▫o kāḏī▫ā jė likẖan lekẖ kurāṇ.
That time is not known to the Qazis, who study the Koran.
ਨਾਂ ਹੀ ਕਾਜ਼ੀ, ਜਿਹੜੇ ਕੁਰਾਨ ਦੀ ਲਿਖਤ ਲਿਖਦੇ ਹਨ, ਸਮੇ ਨੂੰ ਜਾਣਦੇ ਹਨ।
ਵਖਤੁ = ਸਮਾ, ਜਦੋਂ ਜਗਤਬਣਿਆ। ਨ ਪਾਇਓ = ਨਾਹ ਲੱਭਾ। ਕਾਦੀਆ = ਕਾਜ਼ੀਆਂ ਨੇ। ਅਰਬੀ ਦੇ ਅਖੱਰ ਜ਼ੁਆਦ, ਜ਼ੁਇ ਅਤੇਜ਼ੇ ਦਾ ਉੱਚਾਰਨ ਅੱਖਰ '' ਨਾਲ ਹੁੰਦਾ ਹੈ। ਲਫ਼ਜ਼ 'ਕਾਗਜ਼' ਦਾ 'ਕਾਗਦ', 'ਨਜ਼ਰ' ਦਾ 'ਨਦਰਿ' 'ਹਜ਼ੂਰ' ਦਾ 'ਹਦੂਰਿ' ਉਚਾਰਨ ਹੈ। ਇਸ ਤਰ੍ਹਾਂ 'ਕਾਜ਼ੀ' ਦਾ 'ਕਾਦੀ' ਉਚਾਰਨ ਭੀਹੈ। ਜਿ = ਨਹੀ ਤਾਂ। ਲਿਖਨਿ = (ਕਾਜ਼ੀ) ਲਿਖ ਦੇਂਦੇ। ਲੇਖੁ ਕੁਰਾਣੁ = ਕੁਰਾਨ ਵਰਗਾ ਲੇਖ (ਭਾਵ, ਜਿਵੇਂ ਕਾਜ਼ੀਆਂ ਨੇ ਮੁਹੰਮਦ ਸਾਹਿਬ ਦੀਆਂ ਉਚਾਰੀਆਂ ਆਇਤਾਂ ਇਕੱਠੀਆਂ ਕਰ ਕੇਕੁਰਾਨ ਲਿਖ ਦਿੱਤਾ ਸੀ, ਤਿਵੇਂ ਉਹ ਜਗਤ ਦੇ ਬਣਨ ਦੇ ਸਮੇ ਦਾ ਮਜ਼ਮੂਨ ਭੀ ਲਿਖ ਦੇਂਦੇ)।

ਉਸ ਸਮੇਂ ਦੀ ਕਾਜ਼ੀਆਂ ਨੂੰ ਖ਼ਬਰ ਨਾਹ ਲੱਗ ਸਕੀ, ਨਹੀਂ ਤਾਂ ਉਹ ਲੇਖ ਲਿਖ ਦੇਂਦੇ ਜਿਵੇਂ ਉਹਨਾਂ (ਆਇਤਾਂ ਇਕੱਠੀਆਂ ਕਰ ਕੇ) ਕੁਰਾਨ (ਲਿਖਿਆ ਸੀ)।
Kazis (Muslim scholar/Priest) could not determine the time, or will have written in fashion like Koran
ਥਿਤਿ ਵਾਰੁ ਨਾ ਜੋਗੀ ਜਾਣੈ ਰੁਤਿ ਮਾਹੁ ਨਾ ਕੋਈ

थिति वारु ना जोगी जाणै रुति माहु ना कोई ॥
Thiṯ vār nā jogī jāṇai ruṯ māhu nā ko▫ī.
The day and the date are not known to the Yogis, nor is the month or the season.
ਨਾਂ ਯੋਗੀ, ਨਾਂ ਹੀ ਕੋਈ ਹੋਰ, ਚੰਦ ਦਾ ਦਿਹਾੜਾ, ਸਪਤਾਹ ਦਾ ਦਿਨ, ਮੌਸਮ ਅਤੇ ਮਹੀਨਾ ਜਾਣਦਾ ਹੈ।
xxx

(ਜਦੋਂਜਗਤ ਬਣਿਆ ਸੀ ਤਦੋਂ) ਕਿਹੜੀ ਥਿੱਤ ਸੀ, (ਕਿਹੜਾ) ਵਾਰ ਸੀ, ਇਹ ਗੱਲ ਕੋਈ ਜੋਗੀ ਭੀਨਹੀਂ ਜਾਣਦਾ। ਕੋਈ ਮਨੁੱਖ ਨਹੀਂ (ਦੱਸ ਨਹੀਂ ਸਕਦਾ) ਕਿ ਤਦੋਂ ਕਿਹੜੀ ਰੁੱਤ ਸੀ ਅਤੇਕਿਹੜਾ ਮਹੀਨਾ ਸੀ।
Such a lunar day, day of the week, season or month the hermits did not figure out
ਜਾ ਕਰਤਾ ਸਿਰਠੀ ਕਉ ਸਾਜੇ ਆਪੇ ਜਾਣੈ ਸੋਈ

जा करता सिरठी कउ साजे आपे जाणै सोई ॥
Jā karṯā sirṯẖī ka▫o sāje āpe jāṇai so▫ī.
The Creator who created this creation-only He Himself knows.
ਜੋ ਸਿਰਜਣਹਾਰ ਸ੍ਰਿਸ਼ਟੀ ਨੂੰ ਰਚਦਾ ਹੈ, ਉਹ ਆਪ ਹੀ ਵੇਲੇ ਨੂੰ ਜਾਣਦਾ ਹੈ।
ਜਾ ਕਰਤਾ = ਜਿਹੜਾ ਕਰਤਾਰ। ਸਿਰਠੀ ਕਉ = ਜਗਤ ਨੂੰ। ਸਾਜੇ = ਪੈਦਾ ਕਰਦਾ ਹੈ, ਬਣਾਉਂਦਾ ਹੈ। ਆਪੇ ਸੋਈ = ਉਹ ਆਪ ਹੀ।

ਜੋ ਸਿਰਜਣਹਾਰ ਇਸ ਜਗਤ ਨੂੰ ਪੈਦਾ ਕਰਦਾ ਹੈ, ਉਹ ਆਪ ਹੀ ਜਾਣਦਾ ਹੈ (ਕਿ ਜਗਤ ਕਦੋਂ ਰਚਿਆ)।
Creator who so created the universe, such knows so by self
ਕਿਵ ਕਰਿ ਆਖਾ ਕਿਵ ਸਾਲਾਹੀ ਕਿਉ ਵਰਨੀ ਕਿਵ ਜਾਣਾ

किव करि आखा किव सालाही किउ वरनी किव जाणा ॥
Kiv kar ākẖā kiv sālāhī ki▫o varnī kiv jāṇā.
How can we speak of Him? How can we praise Him? How can we describe Him? How can we know Him?
ਤੈਨੂੰ ਕਿਸ ਤਰ੍ਹਾਂ ਕਹਿਆ ਕਿਸ ਤਰ੍ਹਾਂ ਸਲਾਹਿਆ ਕਿਸ ਤਰ੍ਹਾਂ ਬਿਆਨ ਕੀਤਾ ਅਤੇ ਕਿਸ ਤਰ੍ਹਾਂ ਜਾਣਿਆ ਜਾਵੇ ਹੇ ਸਾਈਂ?
ਕਿਵ ਕਰਿ = ਕਿਉਂ ਕਰਿ, ਕਿਸ ਤਰ੍ਹਾਂ। ਆਖਾ = ਮੈਂ ਆਖਾਂ, ਮੈਂ ਬਿਆਨ ਕਰਾਂ, ਮੈ ਕਹਿ ਸਕਾਂ। ਸਾਲਾਹੀ = ਮੈਂਸਾਲਾਹਾਂ, ਮੈਂ ਅਕਾਲ ਪੁਰਖ ਦੀ ਵਡਿਆਈ ਕਰਾਂ। ਕਿਉ = ਕਿਉਂ ਕਰਿ, ਕਿਸ ਤਰ੍ਹਾਂ। ਵਰਨੀ =ਮੈਂ ਵਰਣਨ ਕਰਾਂ,

ਮੈਂਕਿਸ ਤਰ੍ਹਾਂ (ਅਕਾਲ ਪੁਰਖ ਦੀ ਵਡਿਆਈ) ਦੱਸਾਂ, ਕਿਸ ਤਰ੍ਹਾਂ ਅਕਾਲ ਪੁਰਖ ਦੀਸਿਫਤਿ-ਸਾਲਾਹ ਕਰਾਂ, ਕਿਸ ਤਰ੍ਹਾਂ (ਅਕਾਲ ਪੁਰਖ ਦੀ ਵਡਿਆਈ) ਵਰਣਨ ਕਰਾਂ ਅਤੇ ਕਿਸਤਰ੍ਹਾਂ ਸਮਝ ਸਕਾਂ?
How can I say, what virtues, how to write and how to understand
ਨਾਨਕ ਆਖਣਿ ਸਭੁ ਕੋ ਆਖੈ ਇਕ ਦੂ ਇਕੁ ਸਿਆਣਾ

नानक आखणि सभु को आखै इक दू इकु सिआणा ॥
Nānak ākẖaṇ sabẖ ko ākẖai ik ḏū ik si▫āṇā.
O Guru Nanak, everyone speaks of Him, each one wiser than the rest.
ਨਾਨਕ! ਸਾਰੇ ਤੇਰੀ ਕਥਾ ਵਰਨਣ ਕਰਦੇ ਹਨ ਤੇ ਇਕ ਨਾਲੋ ਇਕ ਵਧੇਰੇ ਅਕਲਮੰਦ ਹੈ।
ਸਭੁ ਕੋ = ਹਰੇਕ ਜੀਵ।ਆਖਣਿ ਆਖੈ = ਆਖਣ ਨੂੰ ਤਾਂ ਆਖਦਾ ਹੈ, ਆਖਣ ਦਾ ਜਤਨ ਕਰਦਾ ਹੈ। ਇਕ ਦੂ ਇਕੁ ਸਿਆਣਾ = ਇਕਦੂਜੇ ਤੋਂ ਸਿਆਣਾ ਬਣ ਬਣ ਕੇ, ਇਕ ਜਣਾ ਆਪਣੇ ਆਪ ਨੂੰ ਦੂਜੇ ਤੋਂ ਸਿਆਣਾ ਸਮਝ ਕੇ। ਦੂ =ਤੋਂ।

ਹੇ ਨਾਨਕ! ਹਰੇਕ ਜੀਵ ਆਪਣੇ ਆਪ ਨੂੰ ਦੂਜੇ ਨਾਲੋਂ ਸਿਆਣਾ ਸਮਝ ਕੇ (ਅਕਾਲ ਪੁਰਖ ਦੀ ਵਡਿਆਈ) ਦੱਸਣ ਦਾ ਜਤਨ ਕਰਦਾ ਹੈ, (ਪਰ ਦੱਸ ਨਹੀਂ ਸਕਦਾ)।
Guru Nanak all living try to say, one smarter than the other one

ਵਡਾ ਸਾਹਿਬੁ ਵਡੀ ਨਾਈ ਕੀਤਾ ਜਾ ਕਾ ਹੋਵੈ

वडा साहिबु वडी नाई कीता जा का होवै ॥
vadā sāhib vadī nā▫ī kīṯā jā kā hovai.
Great is the Master, Great is His Name. Whatever happens is according to His Will.
ਵਿਸ਼ਾਲ ਹੈ ਮਾਲਕ ਤੇ ਵਿਸ਼ਾਲ ਉਸ ਦਾ ਨਾਮ ਅਤੇ ਜੋ ਕੁਛ ਉਹ ਕਰਦਾ ਹੈ, ਉਹੀ ਹੁੰਦਾ ਹੈ।
ਸਾਹਿਬੁ = ਮਾਲਕ, ਅਕਾਲ ਪੁਰਖ। ਨਾਈ = ਵਡਿਆਈ। ਜਾ ਕਾ = ਜਿਸ (ਅਕਾਲ ਪੁਰਖ) ਦਾ। ਕੀਤਾ ਜਾ ਕਾ ਹੋਵੈ = ਜਿਸ ਹਰੀ ਦਾ ਸਭ ਕੁਝ ਕੀਤਾ ਹੁੰਦਾ ਹੈ।

ਅਕਾਲ ਪੁਰਖ (ਸਭ ਤੋਂ) ਵੱਡਾ ਹੈ, ਉਸ ਦੀ ਵਡਿਆਈ ਉੱਚੀ ਹੈ। ਜੋ ਕੁਝ ਜਗਤ ਵਿਚ ਹੋ ਰਿਹਾ ਹੈ, ਉਸੇ ਦਾ ਕੀਤਾ ਹੋ ਰਿਹਾ ਹੈ।
Grand master, greater eminence, happening as of such.
ਨਾਨਕ ਜੇ ਕੋ ਆਪੌ ਜਾਣੈ ਅਗੈ ਗਇਆ ਸੋਹੈ ੨੧॥

नानक जे को आपौ जाणै अगै गइआ न सोहै ॥२१॥
Nānak je ko āpou jāṇai agai ga▫i▫ā na sohai. ||21||
O Guru Nanak, one who claims to know everything shall not be decorated in the world hereafter. ||21||
ਨਾਨਕ! ਜੇਕਰ ਕੋਈ ਜਾਣਾ ਆਪਣੇ ਆਪ ਨੂੰ ਕਰਣ-ਯੋਗ ਮੰਨ ਲਵੇ, ਅਗਲੇ ਲੋਕ ਵਿੱਚ ਪੁੱਜਣ ਤੇ ਉਹ ਸੁਭਾਇਮਾਨ ਨਹੀਂ ਲੱਗੇਗਾ।
ਜੇ ਕੋ = ਜੇ ਕੋਈ ਮਨੁੱਖ।ਆਪੌ = ਆਪਹੁ, ਆਪਣੇ ਆਪ ਤੋਂ, ਆਪਣੀ ਅਕਲ ਦੇ ਬਲ ਤੋਂ। ਨ ਸੋਹੈ = ਸੋਭਦਾ ਨਹੀਂ, ਆਦਰਨਹੀਂ ਪਾਂਦਾ। ਅਗੈ ਗਇਆ = ਅਕਾਲ ਪੁਰਖ ਦੇ ਦਰ 'ਤੇ ਜਾ ਕੇ।

ਹੇ ਨਾਨਕ! ਜੇ ਕੋਈ ਮਨੁੱਖ ਆਪਣੀ ਅਕਲ ਦੇ ਆਸਰੇ (ਪ੍ਰਭੂ ਦੀ ਵਡਿਆਈ ਦਾ ਅੰਤ ਪਾਣ ਦਾ) ਜਤਨ ਕਰੇ, ਉਹ ਅਕਾਲ ਪੁਰਖ ਦੇ ਦਰ 'ਤੇ ਜਾ ਕੇ ਆਦਰ ਨਹੀਂ ਪਾਂਦਾ ॥੨੧॥
Guru Nanak one who by self intelligence claims knowledge, hereafter does not find honor.

ESSENCE: Guru Nanak Dev ji discuss the incidence of creation and knowledge about it to say the Hindu respected religious astute or Muslim equivalents. Guru ji also question the theorists with claims of such knowledge better than each other.

Guru ji from study find no tangible record of such in Hinduism or Islam.

Guru ji simply state that such is only known to the one creator and any claims are not worthy.
The article unfortunately introduces the following,

Concepts introduced: Ishwar and Prabhu as separate entities.

However for Sri Guru Granth Sahib Ji an example as follows debunks anything special for anyone so named and creator is above all and inclusive of all.

ਗਾਵਨਿ ਤੁਧਨੋ ਈਸਰੁ ਬ੍ਰਹਮਾ ਦੇਵੀ ਸੋਹਨਿ ਤੇਰੇ ਸਦਾ ਸਵਾਰੇ

गावनि तुधनो ईसरु ब्रहमा देवी सोहनि तेरे सदा सवारे ॥
Gāvan ṯuḏẖno īsar barahmā ḏevī sohan ṯere saḏā savāre.
Shiva, Brahma and the Goddess of Beauty, ever adorned by You, sing of You.
ਤੇਰੇ ਸ਼ਿੰਗਾਰੇ ਹੋਏ ਸਦੀਵੀ ਸੁੰਦਰ, ਮਹਾਂ ਦੇਉ, ਬਰ੍ਹਮਾ ਅਤੇ ਭਵਾਨੀ, ਤੈਨੂੰ ਗਾਇਨ ਕਰਦੇ ਹਨ।
ਈਸਰੁ = ਸ਼ਿਵ। ਦੇਵੀ = ਦੇਵੀਆਂ। ਸੋਹਨਿ = ਸੋਹਣੇ ਲੱਗਦੇ ਹਨ, ਸੋਭਦੇ ਹਨ। ਸਵਾਰੇ = ਸੋਹਣੇ ਬਣਾਏ ਹੋਏ।

(ਹੇਪ੍ਰਭੂ!) ਅਨੇਕਾਂ ਦੇਵੀਆਂ ਸ਼ਿਵ ਅਤੇ ਬ੍ਰਹਮਾ (ਆਦਿਕ ਦੇਵਤੇ) ਜੋ ਤੇਰੇ ਸਵਾਰੇ ਹੋਏ ਹਨਸਦਾ (ਤੇਰੇ ਦਰ ਤੇ) ਸੋਭ ਰਹੇ ਹਨ ਤੈਨੂੰ ਗਾ ਰਹੇ ਹਨ (ਤੇਰੇ ਗੁਣ ਗਾ ਰਹੇ ਹਨ)।
So I find foundationally the article misleading and perhaps incorrect. From some recent posts at spn and dialog it appears that such mis-information (my observation and I could be wrong and stand corrected) is taking hold if not being actively promoted.

The end objective seems to be to associate, create association with Hindu deities in ways anti Sri Guru Granth Sahib Ji. Guru ji used Hindu deity names for dialog and illustration and gave them no superior or close relationship to one creator.

Sat Sri Akal.
 
📌 For all latest updates, follow the Official Sikh Philosophy Network Whatsapp Channel:
Top