• Welcome to all New Sikh Philosophy Network Forums!
    Explore Sikh Sikhi Sikhism...
    Sign up Log in

Regarding touch any human being’s feet

Jul 19, 2017
8
0
32
In SGGS or Gurbani, where it is written that “ Sikh should not bow and touch any human being’s feet particularly of a Saint”?
 

Logical Sikh

Writer
SPNer
Sep 22, 2018
281
66
26
Page 763

ਸੂਹੀ ਮਹਲਾ ੫ ਗੁਣਵੰਤੀ ॥ ਜੋ ਦੀਸੈ ਗੁਰਸਿਖੜਾ ਤਿਸੁ ਨਿਵਿ ਨਿਵਿ ਲਾਗਉ ਪਾਇ ਜੀਉ ॥ ਆਖਾ ਬਿਰਥਾ ਜੀਅ ਕੀ ਗੁਰੁ ਸਜਣੁ ਦੇਹਿ ਮਿਲਾਇ ਜੀਉ ॥ ਸੋਈ ਦਸਿ ਉਪਦੇਸੜਾ ਮੇਰਾ ਮਨੁ ਅਨਤ ਨ ਕਾਹੂ ਜਾਇ ਜੀਉ ॥ ਇਹੁ ਮਨੁ ਤੈ ਕੂੰ ਡੇਵਸਾ ਮੈ ਮਾਰਗੁ ਦੇਹੁ ਬਤਾਇ ਜੀਉ ॥ ਹਉ ਆਇਆ ਦੂਰਹੁ ਚਲਿ ਕੈ ਮੈ ਤਕੀ ਤਉ ਸਰਣਾਇ ਜੀਉ ॥ ਮੈ ਆਸਾ ਰਖੀ ਚਿਤਿ ਮਹਿ ਮੇਰਾ ਸਭੋ ਦੁਖੁ ਗਵਾਇ ਜੀਉ ॥ ਇਤੁ ਮਾਰਗਿ ਚਲੇ ਭਾਈਅੜੇ ਗੁਰੁ ਕਹੈ ਸੁ ਕਾਰ ਕਮਾਇ ਜੀਉ ॥ ਤਿਆਗੇਂ ਮਨ ਕੀ ਮਤੜੀ ਵਿਸਾਰੇਂ ਦੂਜਾ ਭਾਉ ਜੀਉ ॥ ਇਉ ਪਾਵਹਿ ਹਰਿ ਦਰਸਾਵੜਾ ਨਹ ਲਗੈ ਤਤੀ ਵਾਉ ਜੀਉ ॥ ਹਉ ਆਪਹੁ ਬੋਲਿ ਨ ਜਾਣਦਾ ਮੈ ਕਹਿਆ ਸਭੁ ਹੁਕਮਾਉ ਜੀਉ ॥ ਹਰਿ ਭਗਤਿ ਖਜਾਨਾ ਬਖਸਿਆ ਗੁਰਿ ਨਾਨਕਿ ਕੀਆ ਪਸਾਉ ਜੀਉ ॥ ਮੈ ਬਹੁੜਿ ਨ ਤ੍ਰਿਸਨਾ ਭੁਖੜੀ ਹਉ ਰਜਾ ਤ੍ਰਿਪਤਿ ਅਘਾਇ ਜੀਉ ॥ ਜੋ ਗੁਰ ਦੀਸੈ ਸਿਖੜਾ ਤਿਸੁ ਨਿਵਿ ਨਿਵਿ ਲਾਗਉ ਪਾਇ ਜੀਉ ॥੩॥ {ਪੰਨਾ 763}

ਅਰਥ: ਮੈਨੂੰ ਜੇਹੜਾ ਭੀ ਕੋਈ ਗੁਰੂ ਦਾ ਪਿਆਰਾ ਸਿੱਖ ਮਿਲ ਪੈਂਦਾ ਹੈ, ਮੈਂ ਨੀਊਂ ਨੀਊਂ ਕੇ (ਭਾਵ, ਨਿਮ੍ਰਤਾ-ਅਧੀਨਗੀ ਨਾਲ) ਉਸ ਦੀ ਪੈਰੀਂ ਲੱਗਦਾ ਹਾਂ, ਤੇ ਉਸ ਨੂੰ ਆਪਣੇ ਦਿਲ ਦੀ ਪੀੜਾ (ਤਾਂਘ) ਦੱਸਦਾ ਹਾਂ (ਤੇ ਬੇਨਤੀ ਕਰਦਾ ਹਾਂ-ਹੇ ਗੁਰਸਿੱਖ!) ਮੈਨੂੰ ਸੱਜਣ-ਗੁਰੂ ਮਿਲਾ ਦੇ। ਮੈਨੂੰ ਕੋਈ ਅਜੇਹਾ ਸੋਹਣਾ ਉਪਦੇਸ਼ ਦੱਸ (ਜਿਸ ਦੀ ਬਰਕਤਿ ਨਾਲ) ਮੇਰਾ ਮਨ ਕਿਸੇ ਹੋਰ ਪਾਸੇ ਵਲ ਨਾਹ ਜਾਏ। ਮੈਂ ਆਪਣਾ ਇਹ ਮਨ ਤੇਰੇ ਹਵਾਲੇ ਕਰ ਦਿਆਂਗਾ, ਮੈਨੂੰ ਰਸਤਾ ਦੱਸ (ਜਿਸ ਰਾਹੇ ਪੈ ਕੇ ਪ੍ਰਭੂ ਦਾ ਦਰਸਨ ਕਰ ਸਕਾਂ) । ਮੈਂ (ਚੌਰਾਸੀ ਲੱਖ ਦੇ) ਦੂਰ ਦੇ ਪੈਂਡੇ ਤੋਂ ਤੁਰ ਕੇ ਆਇਆ ਹਾਂ, ਹੁਣ ਮੈਂ ਤੇਰਾ ਆਸਰਾ ਤੱਕਿਆ ਹੈ। ਮੈਂ ਆਪਣੇ ਚਿੱਤ ਵਿਚ ਇਹ ਆਸ ਰੱਖੀ ਹੋਈ ਹੈ ਕਿ ਤੂੰ ਮੇਰਾ ਸਾਰਾ ਦੁੱਖ ਦੂਰ ਕਰ ਦੇਵੇਂਗਾ।

(ਅੱਗੋਂ ਉੱਤਰ ਮਿਲਦਾ ਹੈ-) ਇਸ ਰਸਤੇ ਉਤੇ ਜੇਹੜੇ ਗੁਰ-ਭਾਈ ਤੁਰਦੇ ਹਨ (ਉਹ ਗੁਰੂ ਦੀ ਦੱਸੀ ਕਾਰ ਕਰਦੇ ਹਨ) ਤੂੰ ਭੀ ਉਹੀ ਕਾਰ ਕਰ ਜੋ ਗੁਰੂ ਦੱਸਦਾ ਹੈ। ਜੇ ਤੂੰ ਆਪਣੇ ਮਨ ਦੀ ਕੋਝੀ ਮਤਿ ਛੱਡ ਦੇਵੇਂ, ਜੇ ਤੂੰ ਪ੍ਰਭੂ ਤੋਂ ਬਿਨਾ ਹੋਰ (ਮਾਇਆ ਆਦਿਕ) ਦਾ ਪਿਆਰ ਭੁਲਾ ਦੇਵੇਂ, ਤਾਂ ਇਸ ਤਰ੍ਹਾਂ ਤੂੰ ਪ੍ਰਭੂ ਦਾ ਸੋਹਣਾ ਦਰਸਨ ਕਰ ਲਵੇਂਗਾ, ਤੈਨੂੰ ਕੋਈ ਦੁੱਖ-ਕਲੇਸ਼ ਨਹੀਂ ਵਿਆਪੇਗਾ। ਮੈਂ ਜੋ ਕੁਝ ਤੈਨੂੰ ਦੱਸਿਆ ਹੈ ਗੁਰੂ ਦਾ ਹੁਕਮ ਹੀ ਦੱਸਿਆ ਹੈ, ਮੈਂ ਆਪਣੀ ਅਕਲ ਦਾ ਆਸਰਾ ਲੈ ਕੇ ਇਹ ਰਸਤਾ ਨਹੀਂ ਦੱਸ ਰਿਹਾ। ਜਿਸ (ਸੁਭਾਗ ਬੰਦੇ) ਉਤੇ ਨਾਨਕ ਨੇ ਕਿਰਪਾ ਕੀਤੀ ਹੈ, ਪਰਮਾਤਮਾ ਨੇ ਉਸ ਨੂੰ ਆਪਣੀ ਭਗਤੀ ਦਾ ਖ਼ਜ਼ਾਨਾ ਬਖ਼ਸ਼ ਦਿੱਤਾ ਹੈ। (ਗੁਰੂ ਨਾਨਕ ਦੀ ਮੇਹਰ ਦਾ ਸਦਕਾ ਮੈਂ ਪੂਰਨ ਤੌਰ ਤੇ ਰੱਜ ਗਿਆ ਹਾਂ, ਮੈਨੂੰ ਹੁਣ ਮਾਇਆ ਦੀ ਕੋਈ ਭੁੱਖ ਨਹੀਂ ਸਤਾਂਦੀ।

ਮੈਨੂੰ ਜੇਹੜਾ ਭੀ ਕੋਈ ਗੁਰੂ ਦਾ ਪਿਆਰਾ ਸਿੱਖ ਮਿਲ ਪੈਂਦਾ ਹੈ, ਮੈਂ ਨਿਮ੍ਰਤਾ-ਅਧੀਨਗੀ ਨਾਲ ਉਸ ਦੀ ਪੈਰੀਂ ਲੱਗਦਾ ਹਾਂ।੩।
 

Logical Sikh

Writer
SPNer
Sep 22, 2018
281
66
26
If you dont understand punjabi then You can check english translation.
Its at PAGE -762/763
Raag Soohi, 5th Mehl, Gunwanti.

P.S. my input would be, be careful "HAR CHAMAKDI CHEEZ SONA NAHI HUNDI" ;-)
 

❤️ CLICK HERE TO JOIN SPN MOBILE PLATFORM

❤️ CLICK HERE TO JOIN SPN MOBILE PLATFORM

📌 For all latest updates, follow the Official Sikh Philosophy Network Whatsapp Channel:
Top